ਤਰਨਤਾਰਨ(ਰਮਨ)- ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸ਼ੱਕੀ ਹਾਲਾਤਾਂ ਵਿਚ ਘੁੰਮਦੇ ਹੋਏ ਇਕ ਨਜ਼ਦੀਕੀ ਪਿੰਡ ਦੇ ਨਿਵਾਸੀ ਵਿਅਕਤੀ ਨੂੰ ਐਂਟੀ ਨਾਰਕੋਟਿਕ ਟਾਸਕ ਫੋਰਸ ਅਤੇ ਬੀ.ਐੱਸ.ਐੱਫ ਵੱਲੋਂ ਹਿਰਾਸਤ ਵਿਚ ਲੈਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਪਾਸੋਂ ਇਕ ਮੋਬਾਈਲ ਫੋਨ ਅਤੇ 6270 ਰੁਪਏ ਬਰਾਮਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੀ Latest Weather Update, ਜਾਣੋ 9 ਤੋਂ 13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ
ਬੀ.ਐੱਸ.ਐੱਫ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਆਖਰੀ ਪਿੰਡ ਡਲ ਵਿਖੇ ਐਂਟੀ ਨਾਰਕੋਟਿਕ ਟਾਸਕ ਫੋਰਸ ਅੰਮ੍ਰਿਤਸਰ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਉਪਰ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦਿਆਂ ਇਸ ਸ਼ੱਕੀ ਵਿਅਕਤੀ ਨੂੰ ਸਰਹੱਦ ਨੇੜੇ ਸ਼ੱਕੀ ਹਾਲਾਤਾਂ ਵਿਚ ਘੁੰਮਦੇ ਹੋਏ ਵੇਖਿਆ ਗਿਆ, ਜਿਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ, ਜੋ ਪਿੰਡ ਡਲ ਦਾ ਨਿਵਾਸੀ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਵਿਅਕਤੀ ਦੇ ਪਾਸੋਂ ਇਕ ਮੋਬਾਈਲ ਫੋਨ ਅਤੇ 6270 ਦੀ ਕਰੰਸੀ ਬਰਾਮਦ ਕੀਤੀ ਗਈ ਹੈ। ਜਿਸ ਨੂੰ ਕਬਜ਼ੇ ਵਿਚ ਲੈਂਦੇ ਹੋਏ ਐਂਟੀ ਨਾਰਕੋਟਿਕ ਟਾਸਕ ਫੋਰਸ ਅੰਮ੍ਰਿਤਸਰ ਵੱਲੋਂ ਅਗਲੇਰੀ ਪੁੱਛਗਿਛ ਆਰੰਭ ਕਰ ਦਿੱਤੀ ਗਈ ਹੈ, ਜਿਸ ਵਿਚ ਕੁਝ ਖੁਲਾਸੇ ਵੀ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਤੱਕ ਸਕੂਲ ਬੰਦ ਦਾ ਐਲਾਨ, DC ਨੇ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਉਚਾ ਚੁੱਕਣ ’ਚ ਸ਼੍ਰੋਮਣੀ ਕਮੇਟੀ ਨੇ ਨਿਭਾਇਆ ਅਹਿਮ ਰੋਲ
NEXT STORY