ਅੰਮ੍ਰਿਤਸਰ (ਰਮਨ)-ਜੰਡਿਆਲਾ ਵਿਖੇ ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਦੇ ਇਕ ਕਰਿੰਦੇ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋਣ ਵਾਲੇ ਮੁਲਜ਼ਮ ਨੂੰ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ 32 ਬੋਰ ਦਾ ਰਿਵਾਲਵਰ ਅਤੇ 5 ਜ਼ਿੰਦਾ ਰੌਂਦਾ ਬਰਾਮਦ ਕੀਤੇ ਹਨ। ਥਾਣਾ ਇੰਚਾਰਜ ਨੇ ਦੱਸਿਆ ਕਿ ਐੱਸ. ਪੀ. (ਡੀ) ਹਰਿੰਦਰ ਸਿੰਘ ਗਿੱਲ ਅਤੇ ਡੀ. ਐੱਸ. ਪੀ. ਜੰਡਿਆਲਾ ਗੁਰੂ ਧਰਮਿੰਦਰ ਕਲਿਆਣ ਦੀ ਅਗਵਾਈ ਵਿਚ ਰੋਇਲ ਫਿਲਿੰਗ ਸਟੇਸ਼ਨ ਜੰਡਿਆਲਾ ਵਿਖੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਬਘੇਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਜੋਧਾਨਗਰੀ ਥਾਣਾ ਤਰਸਿੱਕਾ ਨੂੰ ਗ੍ਰਿਫਤਾਰ ਕਰ ਕੇ ਖੋਹ ਸਮੇਂ ਵਰਤੇ 32 ਬੋਰ ਰਿਵਾਲਵਰ ਅਤੇ 5 ਜ਼ਿੰਦਾ ਰੌਂਦਾ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ਬੀਤੀ 8 ਫਰਵਰੀ ਨੂੰ ਬਲਦੇਵ ਸਿੰਘ ਪੁੱਤਰ ਕਿਸ਼ੋਰੀ ਲਾਲ ਵਾਸੀ ਚੇਲੀਆਂ ਜ਼ਿਲਾ ਕਾਂਗੜਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਰੋਇਲ ਫੀਲਿੰਗ ਸਟੇਸ਼ਨ ਭੰਗਵਾਂ ਨੇ ਥਾਣਾ ਜੰਡਿਆਲਾ ਨੂੰ ਇਤਲਾਹ ਦਿੱਤੀ ਕਿ 11 ਵਜੇ ਦੇ ਕਰੀਬ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਵੱਲੋਂ ਪਿਸਤੌਲ ਦੀ ਨੋਕ ’ਤੇ ਉਸ ਕੋਲੋਂ 6500/- ਰੁਪਏ ਦੀ ਲੁੱਟ-ਖੋਹ ਕਰ ਕੇ ਫਰਾਰ ਹੋ ਗਿਆ। ਤੁਰੰਤ ਕਾਰਵਾਈ ਕਰਦਿਆਂ ਵੱਖ-ਵੱਖ ਟੀਮਾਂ ਬਣਾ ਕੇ ਉਕਤ ਵਾਰਦਾਤ ਦੀ ਜਾਂਚ ਸ਼ੁਰੂ ਕੀਤੀ ਤਾਂ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਕੋਲੋਂ ਪੁੱਛਗਿਛ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਜ਼ ਰਫ਼ਤਾਰ ਫਾਰਚੂਨਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
NEXT STORY