ਤਰਨਤਾਰਨ (ਰਾਜੂ)- ਥਾਣਾ ਸਿਟੀ ਪੱਟੀ ਦੀ ਪੁਲਸ ਨੇ ਘਰ ਵਿਚ ਦਾਖ਼ਲ ਹੋ ਕੇ ਮੋਬਾਈਲ, ਹੈੱਡਫ਼ੋਨ, ਘੜੀਆਂ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਬਾਜ ਸਿੰਘ ਪੁੱਤਰ ਪੂਰਨ ਸਿੰਘ ਨੇ ਦੱਸਿਆ ਕਿ ਬੀਤੀ 29 ਮਈ ਦੀ ਰਾਤ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਕੇ ਇਕ ਹੈੱਡਫ਼ੋਨ, ਮੋਬਾਈਲ ਸੈਮਸੰਗ, 5 ਹਜ਼ਾਰ ਰੁਪਏ ਅਤੇ ਦੋ ਘੜੀਆਂ ਚੋਰੀ ਕਰ ਲਈਆਂ। ਜਿਸ ਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਇਹ ਚੋਰੀ ਗੁਰਵਿੰਦਰ ਸਿੰਘ ਉਰਫ਼ ਸੰਨੀ ਨੇ ਕੀਤੀ ਹੈ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਗੁਰਵਿੰਦਰ ਸਿੰਘ ਉਰਫ਼ ਸੰਨੀ ਵਾਸੀ ਲੌਹਕਾ ਦੇ ਵਿਰੁੱਧ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਤ ਲਿਆ ਗਿਆ ਹੈ।
152 ਸਾਲ ਪੁਰਾਣੀ ਧਾਰੀਵਾਲ ਵੂਲਨ ਮਿੱਲਾਂ ਦੇ ਬੰਦ ਹੋਣ ਦੀ ਤਿਆਰੀ, ਨੀਤੀ ਆਯੋਗ ਨੇ ਕੀਤੀ ਸਿਫ਼ਾਰਸ਼
NEXT STORY