ਗੁਰਦਾਸਪੁਰ(ਹਰਮਨ)-ਥਾਣਾ ਕਾਹਨੂੰਵਾਨ ਦੀ ਪੁਲਸ ਨੇ ਇੱਕ ਵਿਅਕਤੀ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਏ.ਐੱਸ.ਆਈ. ਅਮਰੀਕ ਚੰਦ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਅੱਡਾ ਤੁੰਗਲਵਾਲ ਨੇੜੇ ਗਸ਼ਤ ਕਰ ਦੌਰਾਨ ਘੋੜੇਵਾਹ ਵਾਲੀ ਸਾਈਡ ਨਾਲ ਨਹਿਰ ਦੀ ਪੱਟੀ ’ਤੇ ਇਕ ਮੋਨਾ ਨੌਜਵਾਨ ਪੱਕੀ ਸੜਕ 'ਤੇ ਚੜ੍ਹਦਾ ਹੋਇਆ ਦਿੱਸਿਆ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਉਸਨੇ ਜਿਵੇਂ ਹੀ ਪੁਲਸ ਪਾਰਟੀ ਨੂੰ ਦੇਖਿਆ ਤਾਂ ਆਪਣੇ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਕੱਢ ਕੇ ਸੜਕ ’ਤੇ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਮੰਗਲ ਸਿੰਘ ਵਾਸੀ ਤੁਗਲਵਾਲ ਦੱਸਿਆ। ਪੁਲਸ ਵੱਲੋਂ ਜ਼ਮੀਨ ’ਤੇ ਸੁੱਟੇ ਮੋਮੀ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
NEXT STORY