ਬਟਾਲਾ (ਸਾਹਿਲ, ਯੋਗੀ)- ਪਿੰਡ ਥਰੀਏਵਾਲ ਨੇੜੇ ਰੰਜਿਸ਼ਨ ਇਕ ਵਿਅਕਤੀ ’ਤੇ ਦਾਤਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਵਿਚ ਜ਼ੇਰੇ ਇਲਾਜ ਗਗਨ ਪੁੱਤਰ ਅਸ਼ੋਕ ਮਸੀਹ ਵਾਸੀ ਪੀਰੋਵਾਲੀ ਨੇ ਦੱਸਿਆ ਕਿ ਉਸਦਾ ਨਾਲ ਲੱਗਦੇ ਪਿੰਡ ਦੇ ਇਕ ਵਿਅਕਤੀ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਿਆ ਸੀ ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਅੱਜ ਜਦੋਂ ਉਹ ਆਪਣੀ ਮਾਤਾ ਨਾਲ ਅੱਡਾ ਪੰਜਗਰਾਈਆਂ ਵਿਖੇ ਦਵਾਈ ਲੈਣ ਲਈ ਗਿਆ ਸੀ ਤਾਂ ਸਬੰਧਤ ਵਿਅਕਤੀ ਤੇ ਉਸਦੇ ਸਾਥੀਆਂ ਨੇ ਉਸ ਨੂੰ ਪਿੰਡ ਥਰੀਏਵਾਲ ਨੇੜੇ ਰੋਕ ਲਿਆ ਅਤੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ । ਉਪਰੰਤ ਪਰਿਵਾਰਕ ਮੈਂਬਰਾਨ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ। ਹੋਰ ਜਾਣਕਾਰੀ ਦੇ ਮੁਤਾਬਕ ਡਿਊਟੀ ’ਤੇ ਤਾਇਨਾਤ ਡਾਕਟਰ ਅਰਵਿੰਦਰ ਸ਼ਰਮਾ ਵਲੋਂ ਉਕਤ ਵਿਅਕਤੀ ਦਾ ਇਲਾਜ ਕੀਤਾ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਰਨਤਾਰਨ 'ਚ ਵੀ ਅੱਜ ਹੋਵੇਗਾ Black out, ਵੱਜਣਗੇ ਸਾਇਰਨ
NEXT STORY