ਗਰਦਾਸਪੁਰ (ਹਰਮਨ)-ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖ਼ਮੀ ਕਰਨ ’ਤੇ ਦੋ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਪੁਲਸ ਨੇ ਦਿੱਤੀ ਸ਼ਿਕਾਇਤ ਵਿੱਚ ਹਰਜੋਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਰਸੋਲਾ ਨੇ ਦੱਸਿਆ ਕਿ 13 ਫਰਵਰੀ ਨੂੰ ਉਹ ਆਪਣੇ ਘਰ ਦੇ ਗੇਟ ਵਿੱਚ ਖੜਾ ਸੀ ਕਿ ਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਉਕਤ ਬਿਆਨਾਂ ਦੇ ਆਧਾਰ ’ਤੇ ਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਖਿਲਾਫ ਪਰਚਾ ਦਰਜ ਕੀਤਾ ਹੈ।
ਕੇਂਦਰੀ ਜੇਲ੍ਹ 'ਚੋਂ ਮੋਬਾਇਲ, ਤੰਬਾਕੂ ਦੇ ਪੈਕੇਟ ਅਤੇ ਹੋਰ ਸਮਾਨ ਬਰਾਮਦ
NEXT STORY