ਤਰਨਤਾਰਨ(ਸ.ਹ)- ਥਾਣਾ ਹਰੀਕੇ ਦੀ ਪੁਲਸ ਨੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਗੁਰਤੇਜਬੀਰ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਹਰੀਕੇ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸ਼ਹਿਬਾਜ਼ ਖਾਨ ਵਾਸੀ ਜਿਤਵਾਲ ਕਲਾਂ ਜ਼ਿਲਾ ਸੰਗਰੂਰ ਨੇ ਉਸ ਨੂੰ ਆਪਣੇ ਝਾਂਸੇ ਵਿਚ ਫਸਾ ਕੇ ਵਿਦੇਸ਼ ਭੇਜਣ ਬਦਲੇ 25 ਲੱਖ ਰੁਪਏ ਵਸੂਲ ਕਰ ਲਏ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
ਲੇਕਿਨ ਪੈਸੇ ਲੈਣ ਤੋਂ ਬਾਅਦ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁਦਈ ਦੀ ਸ਼ਿਕਾਇਤ ਦੀ ਜਾਂਚ ਉੱਚ ਅਧਿਕਾਰੀਆਂ ਵੱਲੋਂ ਕਰਨ ਉਪਰੰਤ ਸ਼ਹਿਬਾਜ ਖਾਨ ਪੁੱਤਰ ਅਨਵਰ ਖਾਨ ਵਾਸੀ ਜਿਤਵਾਲ ਕਲਾਂ ਜ਼ਿਲਾ ਸੰਗਰੂਰ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
NEXT STORY