ਤਰਨਤਾਰਨ (ਰਾਜੂ)- ਥਾਣਾ ਝਬਾਲ ਪੁਲਸ ਨੇ ਇਟਲੀ ਭੇਜਣ ਦਾ ਝਾਂਸਾ ਦੇ ਕੇ ਸਾਢੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਤਿੰਨ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਅਕਾਸ਼ਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਛਿਛਰੇਵਾਲ ਨੇ ਦੱਸਿਆ ਕਿ ਸਾਲ 2024 ’ਚ ਪ੍ਰਮਜੀਤ ਕੌਰ, ਜਗਰੂਪ ਸਿੰਘ ਅਤੇ ਪ੍ਰਦੀਪ ਕੌਰ ਨੇ ਹਮਸਲਾਹ ਹੋ ਕੇ ਉਸ ਨੂੰ ਇਟਲੀ ਭੇਜਣ ਦੇ ਝਾਂਸੇ ਵਿਚ ਫਸਾ ਲਿਆ ਅਤੇ ਉਸ ਕੋਲੋਂ 8 ਲੱਖ 50 ਹਜ਼ਾਰ ਰੁਪਏ ਵਸੂਲ ਕਰ ਲਏ। ਪ੍ਰੰਤੂ ਬਾਅਦ ਵਿਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਓਧਰ ਤਫਤੀਸ਼ੀ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵੱਲੋਂ ਕਰਨ ਉਪਰੰਤ ਪ੍ਰਮਜੀਤ ਕੌਰ, ਜਗਰੂਪ ਸਿੰਘ ਅਤੇ ਪ੍ਰਦੀਪ ਕੌਰ ਵਾਸੀਆਨ ਅੰਮ੍ਰਿਤਸਰ ਦੇ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
NEXT STORY