ਅੰਮ੍ਰਿਤਸਰ (ਸੰਜੀਵ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਅਤੇ ਵਿਦੇਸ਼ ਨਾ ਭੇਜਣ ’ਤੇ ਟਰੈਵਲ ਏਜੰਟ ਤੋਂ ਦੁਖੀ ਵਿਅਕਤੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰਨ ਦੇ ਮਾਮਲੇ ਵਿਚ ਥਾਣਾ ਰਮਦਾਸ ਦੀ ਪੁਲਸ ਨੇ ਟਰੈਵਲ ਏਜੰਟ ਗੁਰਪ੍ਰੀਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਸਰਬਜੀਤ ਕੌਰ ਨੇ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਕੌਰ ਨੇ ਉਸ ਦੀ ਲੜਕੀ ਰੁਪਿੰਦਰਜੀਤ ਕੌਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਅਤੇ 13 ਲੱਖ ਰੁਪਏ ਠੱਗ ਲਏ। ਜਦੋਂ ਉਹ ਉਸ ਦੀ ਲੜਕੀ ਨੂੰ ਵਿਦੇਸ਼ ਨਾ ਭੇਜ ਸਕੀ ਤਾਂ ਉਨ੍ਹਾਂ ਨੇ ਉਸ ਤੋਂ ਆਪਣੇ ਪੈਸੇ ਵਾਪਸ ਮੰਗੇ, ਜਿਸ ’ਤੇ ਮੁਲਜ਼ਮ ਨੇ ਪੈਸੇ ਨਾ ਦੇ ਕੇ ਉਨ੍ਹਾਂ ਨਾਲ ਟਾਲ-ਮਟੋਲ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਪਤੀ ਸੁਖਵਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਅਤੇ ਉਹ ਪਰਿਵਾਰ ਨੂੰ ਦੱਸ ਕੇ ਗਿਆ ਕਿ ਹੁਣ ਉਹ ਆਪਣੀ ਬੇਟੀ ਦਾ ਦੁੱਖ ਨਹੀਂ ਦੇਖ ਸਕਦਾ, ਉਸ ਦੀ ਮੌਤ ਦੀ ਜ਼ਿੰਮੇਵਾਰ ਟਰੈਵਲ ਏਜੰਟ ਗੁਰਪ੍ਰੀਤ ਕੌਰ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਰਨਤਾਰਨ ਜ਼ਿਲ੍ਹਾ ਪੁਲਸ ਨੇ 3 ਮੁਕੱਦਮਿਆਂ ’ਚ 7 ਮੁਲਜ਼ਮਾਂ ਨੂੰ ਕੀਤਾ ਕਾਬੂ
NEXT STORY