ਗੁਰਦਾਸਪੁਰ(ਵਿਨੋਦ): ਪਰਿਵਾਰਿਕ ਜਾਇਦਾਦ 'ਚੋਂ ਆਪਣਾ ਹਿੱਸਾ ਨਾ ਮਿਲਣ ਤੋਂ ਪ੍ਰੇਸ਼ਾਨ ਇੱਕ ਵਿਅਕਤੀ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਗੁਰਦਾਸਪੁਰ ਸਦਰ ਪੁਲਸ ਨੇ ਮ੍ਰਿਤਕ ਦੇ ਭਰਾ ਅਤੇ ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਪਰ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਸਹਾਇਕ ਸਬ-ਇੰਸਪੈਕਟਰ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਖੂਪੁਰਾ ਦੀ ਰਹਿਣ ਵਾਲੀ ਅਮਨਦੀਪ ਕੌਰ ਪਤਨੀ ਜਗਜੀਵਨ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਗਾਇਆ ਹੈ ਕਿ ਉਸ ਦੀ ਸੱਸ ਨਿਰਮਲ ਕੌਰ ਪਤਨੀ ਦਲਬੀਰ ਸਿੰਘ ਅਤੇ ਜੇਠ ਸੁਖਦੇਵ ਸਿੰਘ ਉਸ ਦੇ ਪਤੀ ਜਗਜੀਵਨ ਸਿੰਘ ਨੂੰ ਪਰਿਵਾਰਿਕ ਜਾਇਦਾਦ 'ਚੋਂ ਉਸ ਦਾ ਬਣਦਾ ਹਿੱਸਾ ਨਹੀਂ ਦੇ ਰਹੇ ਸਨ।
ਇਹ ਵੀ ਪੜ੍ਹੋ- ਹੜ੍ਹਾਂ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਵੱਡਾ ਐਲਾਨ, ਕਿਹਾ- ਨਹੀਂ ਲਵਾਂਗਾ ਕੋਈ...
ਇਸ ਕਾਰਨ ਉਸ ਦਾ ਪਤੀ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ। ਇਸ ਪ੍ਰੇਸ਼ਾਨੀ ਕਾਰਨ ਜਗਜੀਵਨ ਨੇ ਕੱਲ੍ਹ ਘਰ ਵਿੱਚ ਰੱਖੀ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅਮਨਦੀਪ ਕੌਰ ਦੇ ਬਿਆਨ ਦੇ ਆਧਾਰ ’ਤੇ ਗੁਰਦਾਸਪੁਰ ਸਦਰ ਪੁਲਸ ਨੇ ਨਿਰਮਲ ਕੌਰ ਅਤੇ ਸੁਖਦੇਵ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ 'ਚ ਬੰਦ 3 ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
NEXT STORY