ਧਾਰੀਵਾਲ (ਖੋਸਲਾ, ਬਲਬੀਰ)-ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਬਲਜੀਤ ਕੌਰ ਪਤਨੀ ਨਿਗਲ ਸਿੰਘ ਵਾਸੀ ਮੀਰਕਚਾਵਾ ਨੇ ਥਾਣਾ ਘੁੰਮਣ ਕਲਾਂ ਦੀ ਪੁਲਸ ਨੂੰ ਦੱਸਿਆ ਕਿ ਉਸ ਦਾ ਲੜਕਾ ਕੰਵਲਜੀਤ ਸਿੰਘ ਪਿੰਡ ਘੁੰਮਣ ਖੁਰਦ ਦੇ ਇਕ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਆਪਣੇ ਮੋਟਰਸਾਈਕਲ ’ਤੇ ਵਾਪਸ ਪਿੰਡ ਆ ਰਿਹਾ ਸੀ, ਜਦੋਂ ਉਹ ਪਿੰਡ ਘੁੰਮਣ ਕਲਾਂ ਕੋਲ ਪਹੁੰਚਿਆ ਤਾਂ ਤੇਜ਼ ਰਫਤਾਰ ਨਾਲ ਆ ਰਹੇ ਇਕ ਅਣਪਛਾਤੇ ਮੋਟਰਸਾਈਕਲ ਨੇ ਉਸ ਦੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕੰਵਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਬਲਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28.81 ਕਰੋੜ ਦੀ ਕੀਤੀ ਅਦਾਇਗੀ
NEXT STORY