ਬਟਾਲਾ, (ਜ. ਬ.)— ਬਟਾਲਾ-ਗੁਰਦਾਸਪੁਰ ਰੋਡ 'ਤੇ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ ਹੋ ਗਈ ਹੈ। ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਏ. ਐੱਸ. ਆਈ. ਪੰਜਾਬ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਕੁਨੰਨ ਸਿੰਘ ਵਾਸੀ ਬਜ਼ੁਰਗਵਾਲ ਜੋ ਕਿ ਲੁਕ ਪਲਾਂਟ 'ਚ ਡਰਾਇਵਰ ਸੀ ਅਤੇ ਦੇਰ ਸ਼ਾਮ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ, ਜਦੋਂ ਉਹ ਬਿਧੀਪੁਰ ਫਾਟਕ ਦੇ ਨਜ਼ਦੀਕ ਪੁੱਜਾ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਪਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਕੁਲਵੰਤ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ।
ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਨਾਮਾਤਰ, ਭਾਰਤ-ਪਾਕਿ ਸਰਕਾਰਾਂ ਚਿੰਤਤ
NEXT STORY