ਤਰਨਤਾਰਨ (ਰਮਨ)-ਅਣਪਛਾਤੇ ਵਾਹਨ ਦੀ ਸਾਈਡ ਵੱਜਣ ਕਰਕੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਅਣਪਛਾਤੇ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਲੋਕਾਂ ਨੂੰ ਮਿਲੇਗੀ ਰਾਹਤ
ਅਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਭੈਣੀ ਰਾਜਪੂਤਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪਿਤਾ ਕੁਲਦੀਪ ਸਿੰਘ (52) ਜੋ ਨਸ਼ਾ ਵਗੈਰਾ ਕਰਦਾ ਸੀ ਅਤੇ 13 ਜਨਵਰੀ ਨੂੰ ਘਰੋਂ ਨੌਸ਼ਹਿਰਾ ਢਾਲਾ ਵਿਖੇ ਗਿਆ ਸੀ ਜੋ ਰਾਤ ਨੂੰ ਘਰ ਵਾਪਸ ਨਹੀਂ ਆਇਆ। ਜਿਸ ਦਾ ਅਗਲੀ ਸਵੇਰ ਉਨ੍ਹਾਂ ਨੂੰ ਪਤਾ ਲੱਗਾ ਕਿ ਕੋਈ ਅਣਪਛਾਤੀ ਗੱਡੀ ਸਾਈਡ ਮਾਰ ਕੇ ਸੜਕ ਕਿਨਾਰੇ ਉਸ ਦੇ ਪਿਤਾ ਨੂੰ ਸੁੱਟ ਗਈ ਹੈ। ਜਿਸ ਦੇ ਚੱਲਦਿਆਂ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ ਬਿਆਸ ਦੀ ਪਹਿਲਕਦਮੀ, ਸ਼ੁਰੂ ਕੀਤੀ ਵੱਡੀ ਸੇਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੇਂਡੂ ਖੇਤਰ ਨਾਲ ਸਬੰਧਿਤ ਲੋਕਾਂ ਲਈ ਖ਼ਾਸ ਖ਼ਬਰ, 18 ਤੋਂ 55 ਸਾਲ ਦੇ ਲੋਕਾਂ ਲਈ ਸ਼ੁਰੂ ਹੋ ਰਿਹਾ ਕੋਰਸ
NEXT STORY