ਬਟਾਲਾ (ਬੇਰੀ, ਸਾਹਿਲ)- ਪਿੰਡ ਆਲੋਵਾਲ ਦੇ ਨਜ਼ਦੀਕ ਰੇਲਵੇ ਟਰੈਕ ’ਤੇ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਜੀ. ਆਰ. ਪੀ. ਪੁਲਸ ਚੌਕੀ ਬਟਾਲਾ ਦੇ ਇੰਚਾਰਜ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਆਲੋਵਾਲ ਦੇ ਨਜ਼ਦੀਕ ਰੇਲਵੇ ਟਰੈਕ ’ਤੇ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਆਲੋਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ 'ਚ CM ਭਗਵੰਤ ਮਾਨ, ਸੱਦ ਲਈ ਮੀਟਿੰਗ
ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਪਤਨੀ ਬੇਅੰਤ ਸਿੰਘ ਅਤੇ ਪੁੱਤਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸਨ। ਪੁਲਸ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਪਤਨੀ ਬੇਅੰਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ 194 ਬੀ. ਐੱਨ. ਐੱਸ. ਐਕਟ ਤਹਿਤ ਕਾਰਵਾਈ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ 'ਚ ਨਵਾਂ ਮੋੜ! ਇਨ੍ਹਾਂ ਗੈਂਗਸਟਰਾਂ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
NEXT STORY