ਬਟਾਲਾ (ਸਾਹਿਲ, ਯੋਗੀ)- ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਕੀ ਬਟਾਲਾ ਦੇ ਏ.ਐੱਸ.ਆਈ ਹਰਦੀਪ ਸਿੰਘ, ਸਫੀ ਮਸੀਹ ਤੇ ਕੁਲਜੀਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਧੀਰ ਮੋੜ ਬਾਈਪਾਸ ਅਤੇ ਰੇਲਵੇ ਬ੍ਰਿਜ ਬਾਈਪਾਸ ਦੇ ਦਰਮਿਆਨ ਇਕ ਵਿਅਕਤੀ ਨੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਰੇਲ ਗੱਡੀ ਹੇਠਾਂ ਆਣ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨਾਂ ਦੱਸਿਆ ਕਿ ਮਿ੍ਰਤਕ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਪਾਈ, ਜਿਸ ਦੇ ਚਲਦਿਆਂ ਇਸ ਦੀ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ।
25 ਅਤੇ 26 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ 568 ਪੋਲਿੰਗ ਸਟੇਸ਼ਨਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ: ਡਾ. ਪੱਲਵੀ
NEXT STORY