ਤਰਨਤਾਰਨ(ਰਮਨ)-ਰੇਲ ਲਾਈਨ ਕ੍ਰੋਸ ਕਰਨ ਸਮੇਂ ਟ੍ਰੇਨ ਨਾਲ ਟਕਰਾਉਣ ਦੌਰਾਨ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਜੀ.ਆਰ.ਪੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਓਮ ਪ੍ਰਕਾਸ਼ (58) ਵਾਸੀ ਬਾਬਾ ਬਸਤਾ ਸਿੰਘ ਕਾਲੋਨੀ ਨਜ਼ਦੀਕ ਰੇਲਵੇ ਫਾਟਕ ਤਰਨਤਾਰਨ ਜਦੋਂ ਸਵੇਰੇ ਰੇਲਵੇ ਲਾਈਨ ਦੇ ਨਜ਼ਦੀਕ ਸੈਰ ਕਰ ਰਿਹਾ ਸੀ ਤਾਂ ਅੰਮ੍ਰਿਤਸਰ ਤੋਂ ਖੇਮਕਰਨ ਜਾਣ ਵਾਲੀ ਡੀ.ਐੱਮ.ਯੂ ਗੱਡੀ ਨਾਲ ਟਕਰਾਅ ਗਿਆ। ਜਿਸ ਦੇ ਚੱਲਦਿਆਂ ਉਸ ਦੀ ਮੌਕੇ ’ਤੇ ਹੀ ਰੇਲ ਲਾਈਨ ਉਪਰ ਮੌਤ ਹੋ ਗਈ। ਇਸ ਸੂਚਨਾ ਮਿਲਣ ਤੋਂ ਬਾਅਦ ਜੀ.ਆਰ.ਪੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾਰਟਮ ਕਰਵਾਉਂਣ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪੁਲਸ ਵੱਲੋਂ 194 ਬੀ.ਐੱਨ.ਐੱਸ ਦੀ ਧਾਰਾ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਮੁਰਾਦਪੁਰ ’ਚ ਮੁਲਜ਼ਮ ਨੂੰ ਫੜਨ ਗਈ ਪੁਲਸ ’ਤੇ ਪਿਓ-ਪੁੱਤ ਨੇ ਛੱਤ ’ਤੇ ਚੜ੍ਹ ਕੇ ਕੀਤਾ ਹਮਲਾ
NEXT STORY