ਝਬਾਲ (ਨਰਿੰਦਰ)- ਕਸਬਾ ਝਬਾਲ ਵਿਖੇ ਪਿੰਡ ਤੋਂ ਬਾਹਰ ਤਰਨਤਾਰਨ ਰੋਡ ’ਤੇ ਬੰਦ ਪਈ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਇਕ ਵਿਅਕਤੀ ਵੱਲੋਂ ਆਤਮ ਹੱਤਿਆ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਝਬਾਲ ਖਾਮ ਵਾਸੀ ਰਾਜਵਿੰਦਰ ਸਿੰਘ ਰਾਜੂ, ਪੁੱਤਰ ਸਵਰਗਵਾਸੀ ਬਾਬਾ ਦਿਆਲ ਸਿੰਘ, ਪੇਸ਼ੇ ਨਾਲ ਟਰੱਕ ਡਰਾਈਵਰ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਪਿੰਡ ਆਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਉਹ ਪਿੰਡ ਤੋਂ ਬਾਹਰ ਤਰਨਤਾਰਨ ਰੋਡ ’ਤੇ ਬਣੀ ਬੰਦ ਪਈ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ ਅਤੇ ਅਚਾਨਕ ਹੇਠਾਂ ਛਾਲ ਮਾਰ ਦਿੱਤੀ। ਇਸ ਘਟਨਾ ਦੌਰਾਨ ਰਾਜਵਿੰਦਰ ਸਿੰਘ ਰਾਜੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਫ਼ਿਲਹਾਲ ਆਤਮ ਹੱਤਿਆ ਦੇ ਕਾਰਨਾਂ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY