ਬਟਾਲਾ (ਸਾਹਿਲ) : ਰੇਲ ਗੱਡੀ ਹੇਠਾਂ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਕੀ ਬਟਾਲਾ ਦੇ ਏ. ਐੱਸ. ਆਈ. ਸਫ਼ੀ ਮਸੀਹ ਅਤੇ ਹਰਦੀਪ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਿੰਡ ਕਾਲਾ ਨੰਗਲ ਗੇਟ ਨੰਬਰ 29 (ਕਿਲੋਮੀਟਰ 42/10-11) ਦੇ ਕੋਲ ਇਕ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਫ਼ਿਲਹਾਲ ਸ਼ਨਾਖ਼ਤ ਨਹੀਂ ਹੋ ਸਕੀ, ਜਿਸ ਦੇ ਚੱਲਦਿਆਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਬਟਾਲਾ ਦੇ ਮੁਰਦਾਘਰ ’ਚ ਰਖਵਾ ਦਿੱਤਾ ਗਿਆ ਹੈ।
ਪਨਗ੍ਰੇਨ ਗੋਦਾਮ ’ਚੋਂ ਕਣਕ ਦੀਆਂ 357 ਬੋਰੀਆਂ ਚੋਰੀ, ਚੌਕੀਦਾਰਾਂ ਨੂੰ ਬੰਧਕ ਬਣਾ ਵਾਰਦਾਤ ਨੂੰ ਦਿੱਤਾ ਅੰਜਾਮ
NEXT STORY