ਬਟਾਲਾ (ਸਾਹਿਲ)- ਬਟਾਲਾ ਦੇ ਨਜ਼ਦੀਕੀ ਪਿੰਡ ਸ਼ੰਕਰਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਂਦੇ ਸਮੇਂ ਹੇਠਾਂ ਡਿੱਗਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਲੜਕੇ ਮਨਜੀਤ ਸਿੰਘ ਵਾਸੀ ਪਿੰਡ ਢਡਿਆਲਾ ਨੱਤ ਨੇ ਦੱਸਿਆ ਕਿ ਉਸਦੇ ਪਿਤਾ ਬਲਦੇਵ ਸਿੰਘ ਲਾਗਲੇ ਸਾਰੇ ਪਿੰਡਾਂ ਵਿਚ ਸਾਰਿਆਂ ਗੁਰਦੁਆਰਾ ਸਾਹਿਬਾਨ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਦੀ ਸੇਵਾ ਕਰਦੇ ਸਨ । ਅੱਜ ਉਹ ਪਿੰਡ ਸ਼ੰਕਰਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਲਈ ਉੱਪਰ ਗਏ ਤਾਂ ਅਚਾਨਕ ਪੀੜੇ ਦੀ ਤਾਰ ਟੁੱਟ ਗਈ, ਜਿਸ ਨਾਲ ਉਹ ਹੇਠਾਂ ਡਿੱਗ ਪਏ ਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਓਧਰ, ਜਿਉਂ ਹੀ ਮ੍ਰਿਤਕ ਬਲਦੇਵ ਸਿੰਘ ਦੀ ਮੌਤ ਦੀ ਖਬਰ ਮਿਲੀ ਤਾਂ ਸਮੁੱਚੇ ਇਲਾਕੇ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਜਨਾਲਾ ’ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਫਾਇਰਿੰਗ ਦੌਰਾਨ ਇਕ ਮੁਲਜ਼ਮ ਜ਼ਖ਼ਮੀ
NEXT STORY