ਪੱਟੀ (ਸੋਢੀ)- ਪੱਟੀ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਸਕੂਲ ਨੇੜੇ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੱਟੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਡੀ.ਐੱਸ.ਪੀ ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹੀਰਾ ਸਿੰਘ (40) ਪੁੱਤਰ ਗੁਰਚਰਨ ਸਿੰਘ ਵਾਸੀ ਰੱਤੋਕੇ, ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
ਪੁਲਸ ਅਨੁਸਾਰ ਮ੍ਰਿਤਕ ਦੀ ਬਾਂਹ ’ਤੇ ਟੀਕਾ ਲੱਗਿਆ ਹੋਇਆ ਨਜ਼ਰ ਆਇਆ ਹੈ ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਡਾਕਟਰੀ ਜਾਂਚ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਡਾਕਟਰ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ, ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
NEXT STORY