ਗੁਰਦਾਸਪੁਰ (ਵਿਨੋਦ)- ਪਤਨੀ ਤੋਂ ਦੁਖੀ ਹੋ ਕੇ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਸ ਸਬੰਧੀ ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਮ੍ਰਿਤਕ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਸਬ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਹੀਰਾ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਅਲੂਣਾ ਨੇ ਬਿਆਨ ਦਿੱਤਾ ਕਿ ਉਹ ਆਪਣੇ ਘਰ ਮੌਜੂਦ ਸੀ ਕਿ ਉਸ ਦੇ 37 ਸਾਲਾ ਛੋਟੇ ਭਰਾ ਅੰਮ੍ਰਿਤਪਾਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਮੁਹੱਲਾ ਪੀਰ ਬੁੱਢਣ ਸ਼ਾਹ, ਉਸ ਨਾਲ ਲੜਾਈ-ਝਗੜਾ ਕਰ ਰਹੀ ਸੀ, ਜੋ ਪਹਿਲਾਂ ਵੀ ਉਸ ਨਾਲ ਅਕਸਰ ਲੜਾਈ-ਝਗੜਾ ਕਰਦੀ ਰਹਿੰਦੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ
ਉਸ ਦੇ ਭਰਾ ਨੇ ਆਪਣੀ ਪਤਨੀ ਮਨਪ੍ਰੀਤ ਕੌਰ ਦੀ ਰੋਜ਼ ਦੀ ਲੜਾਈ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਦੀ ਇਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹੀਰਾ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਅਜੇ ਮੁਲਜ਼ਮ ਮਹਿਲਾ ਫ਼ਰਾਰ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
NEXT STORY