ਬਟਾਲਾ (ਬੇਰੀ)- ਬੀਤੀ ਦੇਰ ਰਾਤ ਬਟਾਲਾ ਦੀ ਡੀਲੈਕਸ ਪੁਲੀ ’ਤੇ ਇਕ ਤੇਜ ਰਫਤਾਰ ਕਾਰ ਨੇ ਇਕ ਵਿਅਕਤੀ ਦੀ ਟੱਕਰ ਮਾਰ ਦਿੱਤੀ ਜਿਸਦੇ ਚਲਦਿਆਂ ਉਕਤ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇਕ ਕਾਰ ਅੰਮ੍ਰਿਤਸਰ ਸਾਈਡ ਤੋਂ ਬਟਾਲਾ ਵੱਲ ਆ ਰਹੀ ਸੀ ਕਿ ਜਦ ਇਹ ਕਾਰ ਡੀਲੈਕਸ ਪੁਲੀ ’ਤੇ ਪਹੁੰਚੀ ਤਾਂ ਕਾਰ ਚਾਲਕ ਨੇ ਸੜਕ ‘ਤੇ ਮੌਜੂਦ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਜਿਸਦੇ ਚਲਦਿਆਂ ਉਕਤ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਕਾਰ ਨੂੰ ਕਬਜ਼ੇ ’ਚ ਲੈਂਦੇ ਹੋਏ ਕਾਰ ਚਾਲਕ ਨੂੰ ਹਿਰਾਸਤ ’ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਅਜੇ ਮ੍ਰਿਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ਅਤੇ ਪੁਲਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਕਬਜੇ ’ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ ਅਤੇ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੀਂਹ ਨਾਲ ਏਅਰਪੋਰਟ ਰੋਡ ਨੇ ਧਾਰਿਆ ਨਹਿਰ ਦਾ ਰੂਪ
NEXT STORY