ਗੁਰਦਾਸਪੁਰ (ਹਰਮਨ, ਵਿਨੋਦ, ਹੇਮੰਤ)-ਸਕੂਟਰੀ ਅਤੇ ਕਾਰ ਦੀ ਟੱਕਰ ਵਿਚ ਸਕੂਟਰੀ ਚਾਲਕ ਦੇ ਗੰਭੀਰ ਸੱਟਾਂ ਲੱਗਣ ਕਾਰਨ ਥਾਣਾ ਕਾਹਨੂੰਵਾਨ ਦੀ ਪੁਲਸ ਨੇ ਇਕ ਮਹਿਲਾ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਕਾਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਲਾਧੂਪੁਰ ਨੇ ਦੱਸਿਆ ਕਿ 5 ਅਗਸਤ ਨੂੰ ਉਸ ਦਾ ਸਾਲਾ ਅਜੀਤ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਭਿਖਾਰੀ ਹਾਰਨੀ ਆਪਣੀ ਸਕੂਟਰੀ ਨੰਬਰ ਪੀ. ਬੀ. 06.ਏ. ਜੇ.0861 ’ਤੇ ਸਵਾਰ ਹੋ ਕੇ ਅੱਡਾ ਸਠਿਆਲੀ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਮੱਲੀਆਂ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਕਾਰ ਆਈ, ਜਿਸ ਨੂੰ ਵੈਸ਼ਾਲੀ ਚਲਾ ਰਹੀ ਸੀ, ਜਿਸ ਦੀ ਅਜੀਤ ਸਿੰਘ ਦੀ ਸਕੂਟਰੀ ਨਾਲ ਟੱਕਰ ਹੋ ਗਈ, ਜਿਸ ਨਾਲ ਉਸ ਦੇ ਸਰੀਰ 'ਤੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਸਕੂਟਰੀ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਅਜੀਤ ਸਿੰਘ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਪੁਲਸ ਨੇ ਉਕਤ ਮਾਮਲੇ ਵਿਚ ਵੈਸ਼ਾਲੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਭਾਰੀ ਬਾਰਿਸ਼ ਤੋਂ ਬਾਅਦ ਪਾਣੀ 'ਚ ਡੁੱਬੀ ਹੈਰੀਟੇਜ ਸਟਰੀਟ
NEXT STORY