ਤਰਨਤਾਰਨ(ਰਮਨ) : ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਮੋਟਰਸਾਈਕਲ ਚਾਲਕ ਵਿਅਕਤੀ ਨੂੰ ਤਿੰਨ ਅਣਪਛਾਤੇ ਦੁਮਾਲਾ ਬੰਨ੍ਹੇ ਲੁਟੇਰਿਆਂ ਨੇ ਤਲਵਾਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਤਿੰਨੇ ਲੁਟੇਰੇ 8 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਵਿਅਕਤੀ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ, ਜਦ ਕਿ ਥਾਣਾ ਸਿਟੀ ਪੱਟੀ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦਿਆਂ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਧੀਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਸਰਹਾਲੀ ਮੰਡ ਨੇ ਦੱਸਿਆ ਕਿ ਬੀਤੀ 5 ਅਗਸਤ ਨੂੰ ਸਵੇਰੇ ਕਰੀਬ 7:30 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਦੋ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ, ਤਾਂ ਰੇਲਵੇ ਅੰਡਰ ਬ੍ਰਿਜ ਨੇੜੇ ਹੈਵਨ ਵਿਊ ਪੱਟੀ ਵਿਖੇ ਦੋ ਮੋਟਰਸਾਈਕਲਾਂ ਉੱਪਰ ਸਵਾਰ ਤਿੰਨ ਦੁਮਾਲਾ ਬੰਨ੍ਹੇ ਅਣਪਛਾਤੇ ਲੁਟੇਰਿਆਂ ਵੱਲੋਂ ਤਲਵਾਰਾਂ ਨਾਲ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਉਸ ਨੂੰ ਰੋਕ ਲਿਆ ਗਿਆ। ਇਸ ਦੌਰਾਨ ਜਦੋਂ ਉਨ੍ਹਾਂ ਵੱਲੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਸ ਵੱਲੋਂ ਵਿਰੋਧ ਕਰਨ ਦੌਰਾਨ ਤਲਵਾਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਜੇਬ ਵਿਚ ਮੌਜੂਦ 8000 ਰੁਪਏ ਦੀ ਨਕਦੀ ਖੋਹ ਲਈ ਗਈ । ਜਾਂਦੇ ਸਮੇਂ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋਣ ਲੱਗੇ ਪਰ ਮੋਟਰਸਾਈਕਲ ਸਟਾਰਟ ਨਾ ਹੋਣ ਦੀ ਸੂਰਤ ਵਿਚ ਤਿੰਨੇ ਲੁਟੇਰੇ ਆਪਣੇ ਮੋਟਰਸਾਈਕਲਾਂ ਉੱਪਰ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦਿਆਂ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
NEXT STORY