ਬਟਾਲਾ (ਸਾਹਿਲ)-ਵਿਆਹ ਸਮਾਰੋਹ ਤੋਂ ਪਰਤ ਰਹੇ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਊਧਨਵਾਲ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਸ਼ੀਤਲ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਊਧਨਵਾਲ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਤੋਂ ਆਪਣੇ ਮੋਟਰਸਾਈਕਲ ’ਤੇ ਵਾਪਸ ਪਰਤ ਰਿਹਾ ਸੀ।
ਜਦੋਂ ਉਹ ਅੱਡਾ ਧੰਦੋਈ ਵਿਖੇ ਪਹੁੰਚਿਆ ਤਾਂ ਇਕ ਅਣਪਛਾਤੀ ਗੱਡੀ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਓਧਰ, ਇਸ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਐਂਬੂਲੈਂਸ 108 ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਅਤਿ-ਆਧੁਨਿਕ ਹਥਿਆਰਾਂ ਸਣੇ ਤਿੰਨ ਗ੍ਰਿਫ਼ਤਾਰ
NEXT STORY