ਬਟਾਲਾ(ਸਾਹਿਲ)- ਸਥਾਨਕ ਕਾਹਨੂੰਵਾਨ ਰੋਡ ’ਤੇ ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਚਿੰਟੂ ਪੁੱਤਰ ਜੁਗਲ ਕਿਸ਼ੋਰ ਵਾਸੀ ਗੁਰਦਾਸਪੁਰ ਰੋਡ ਬਟਾਲਾ ਜੋ ਕਿ ਅੰਗਹੀਣ ਹੈ, ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਇਹ ਕਾਹਨੂੰਵਾਨ ਰੋਡ ’ਤੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕਾਰ ਨੇ ਇਸ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਹ ਗੰਭੀਰ ਜ਼ਖਮੀ ਹੋ ਗਿਆ। ਓਧਰ, ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਐਂਬੂਲੈਂਸ 108 ਦੇ ਮੁਲਾਜ਼ਮਾਂ ਨੇ ਉਕਤ ਗੰਭੀਰ ਜ਼ਖਮੀ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ।
ਗੁਰਦਾਸਪੁਰ GT ਰੋਡ ਤੋਂ ਸਿਵਲ ਹਸਪਤਾਲ ਬੱਬਰੀ ਨੂੰ ਜਾਣ ਵਾਲੀ 200 ਮੀਟਰ ਸੜਕ ’ਚ ਪਏ 500 ਤੋਂ ਵੱਧ ਟੋਏ
NEXT STORY