ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਦੀ ਜੂਠ ਦਾ ਠੇਕਾ, ਸੁੱਕੀਆਂ ਰੋਟੀਆਂ ਦੀ ਵਿਕਰੀ, ਚੋਕਰ ਰੂਲਾ, ਮਾਂਹ ਅਤੇ ਝੋਨੇ ਆਦਿ ਦੀਆਂ ਵਸਤਾਂ ਦੀ 1 ਅਪ੍ਰੈਲ 2019 ਤੋਂ ਦਸੰਬਰ 2022 ਤੱਕ ਦੇ ਸਮੇਂ ਵਿਚ ਕੀਤੀ ਨਿਲਾਮੀ/ਵਿਕਰੀ ’ਚ 1 ਕਰੋੜ ਰੁਪਏ ਦੀ ਹੇਰਾਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਪਾਕਿ ਦੇ ਗੁਰਦੁਆਰਾ ਸਾਹਿਬ 'ਚ ਕੀਰਤਨ ਰੋਕਣ ਦੇ ਮਾਮਲੇ 'ਤੇ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਜਾਣਕਾਰੀ ਅਨੁਸਾਰ 62 ਲੱਖ ਦੀ ਹੇਰਾਫੇਰੀ ਤੋਂ ਸ਼ੁਰੂ ਹੋਈ ਇਹ ਪੜਤਾਲ ਹੁਣ ਕਰੀਬ ਇਕ ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਇਸ ਘਪਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਫਲਾਇੰਗ ਵਿਭਾਗ ਵੱਲੋਂ 2 ਸਟੋਰ ਕੀਪਰਾਂ ਨੂੰ ਮੁਅੱਤਲ ਕਰ ਕੇ ਲੱਖਾਂ ਰੁਪਏ ਵਸੂਲ ਕਰਨ ਦਾ ਹੁਕਮ ਕੀਤਾ ਸੀ। 2 ਸਟੋਰ ਕੀਪਰਾਂ ਵੱਲੋਂ ਰਕਮ ਜਮ੍ਹਾ ਨਾ ਕਰਵਾਉਣ ਕਾਰਨ ਉਪਰੋਕਤ ਸਮੇਂ ਦੌਰਾਨ ਜਿੰਨੇ ਵੀ ਮੈਨੇਜਰਾਂ ਦੇ ਹੇਰਾਫੇਰੀ ਦੇ ਸਬੰਧਤ ਵੋਚਰਾਂ ’ਤੇ ਹਸਤਾਖਰ ਕੀਤੇ ਹਨ, ਉਨ੍ਹਾਂ ਸਾਰਿਆਂ ਨੂੰ ਬਣਦੀ ਰਕਮ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਡੇਢ ਦਰਜਨ ਦੇ ਕਰੀਬ ਮੈਨੇਜਰ, ਸਟੋਰਕੀਪਰ, ਸੁਪਰਵਾਈਜ਼ਰ, ਇੰਸਪੈਕਟਰ ਇਸ ਨੁਕਸਾਨ ਦੇ ਜ਼ਿੰਮੇਵਾਰ ਠਹਿਰਾਏ ਗਏ ਹਨ।
ਇਹ ਵੀ ਪੜ੍ਹੋ- ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ
ਇਸ ਹੇਰਾਫੇਰੀ ਵਿਚ ਮੌਜੂਦਾ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਸਮੇਤ ਤਿੰਨ ਮੈਨਜਰ ਸੇਵਾ ਮੁਕਤ ਵੀ ਸ਼ਾਮਲ ਹੋ ਚੁੱਕੇ ਹਨ। ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਸਮੇਤ ਕੁਝ ਮੁਲਾਜ਼ਮ ਆਪਣੇ ਆਪ ਨੂੰ ਨਿਰਦੋਸ਼ ਦੱਸਦੇ ਹੋਏ ਖਾਤੇ ਪਈ ਰਕਮ ਜਮ੍ਹਾ ਕਰਵਾਉਣ ਤੋਂ ਇੰਨਕਾਰੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਹੇਰਾਫੇਰੀ ਕੀਤੀ ਹੈ ਉਹ ਹੀ ਜੁਰਮਾਨਾ ਭਰਨਗੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕਲੌਤੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮੰਤਰੀ ਜਿੰਪਾ ਨੇ ਪਿੰਡ ਖਹਿਰਾਂ ਕਲਾਂ ’ਚ ਟਰੀਟਮੈਂਟ ਪਲਾਂਟ ਦਾ ਲਿਆ ਜਾਇਜ਼ਾ
NEXT STORY