ਅੰਮ੍ਰਿਤਸਰ (ਸਰਬਜੀਤ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਜਪਾ ਦੇ ਨਵ-ਨਿਯੁਕਤ ਕੌਮੀ ਸਕੱਤਰ ਬਣਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ । ਇਸ ਦੌਰਾਨ ਉਨ੍ਹਾਂ ਦੇ ਨਾਲ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਹਰਜਿੰਦਰ ਸਿੰਘ ਠੇਕੇਦਾਰ, ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸੰਧੂ ਅਤੇ ਵਡੀ ਗਿਣਤੀ ਵਿੱਚ ਭਾਜਪਾ ਆਗੂ ਵੀ ਆਏ ਸਨ ।
ਇਹ ਵੀ ਪੜ੍ਹੋ- ਨੰਗਲ 'ਚ ਸਰਕਾਰੀ ਮੁਲਾਜ਼ਮ ਦੀ ਮਿਲੀ ਲਾਸ਼, ਇਕ ਦਿਨ ’ਚ 3 ਜਣਿਆਂ ਦੀ ਮੌਤ ਨੇ ਫੈਲਾਈ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਤੇ ਹੋਰਨਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਆਏ ਹਾਂ। ਉਨ੍ਹਾਂ ਕਿਹਾ ਕਿ ਹਾਈਕਮਾਂਨ ਵੱਲੋਂ ਮੈਨੂੰ ਭਾਜਪਾ ਦਾ ਜਨਰਲ ਸਕੱਤਰ ਬਣਾ ਕੇ ਜਿਹੜੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਭਰੋਸਾ ਦਬਾਇਆ ਕਿ ਉਹ ਸਿੱਖ ਪੰਥ ਦੀਆਂ ਜਾਇਜ਼ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਰਸਤਾ ਲੱਭ ਲੈਣਗੇ ਅਤੇ ਇਸ ਪਲੇਟਫ਼ਾਰਮ ਰਾਹੀਂ ਲੋਕਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ
ਪਹੁੰਚਾਉਣ ਵਿਚ ਮਦਦ ਕਰਨਗੇ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ
ਉਨ੍ਹਾਂ ਕਿਹਾ ਕਿ ਅੱਜ ਹਰੇਕ ਮਿਹਨਤੀ ਭਾਜਪਾ ਦਾ ਵਰਕਰ ਅਤੇ ਕੇਂਦਰ ਸਰਕਾਰ ਪੰਜਾਬ ਨੂੰ ਸੱਤਾ ਸੌਂਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਸਿੱਧਾ ਰਾਬਤਾ ਅਤੇ ਪੰਜਾਬ ਦਾ ਵਿਕਾਸ ਕਰਨਾ ਚਾਹੁੰਦੀ ਹੈ ਅਤੇ ਇਸ ਵਾਰ ਸਾਡੇ ਕੋਲ ਭਾਜਪਾ ਨੂੰ ਚੁਣਨ ਦਾ ਮੌਕਾ ਹੈ। ਅਸੀਂ ਪੰਜਾਬ ਵਿੱਚ ਸ਼ਾਂਤੀ ਲਈ ਅਕਾਲੀ ਦਲ ਨਾਲ ਗਠਜੋੜ ਵਿੱਚ ਸੀ ਅਤੇ ਹੁਣ ਇਸ ਵਾਰ ਪੰਜਾਬ ਨੂੰ ਵਿਕਾਸ ਦੀ ਲੋੜ ਹੈ।
ਇਹ ਵੀ ਪੜ੍ਹੋ- ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਵਿਖੇ ਤੇਜ਼ ਰਫ਼ਤਾਰ ਐਂਬੂਲੈਂਸ ਨੇ ਵਿਅਕਤੀ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ
NEXT STORY