ਤਰਨ ਤਾਰਨ (ਰਮਨ)— ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚਾਹਲ ਵਿਖੇ ਇਕ ਵਿਆਹੁਤਾ ਦੀ ਭੇਦ ਹਾਲਾਤਾਂ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਰਾਏ ਆਮਾਨਤ ਖਾਂ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਕਾਰਵਾਈ ਤੋਂ ਸੰਤੁਸ਼ਟ ਨਾ ਹੁੰਦੇ ਹੋਏ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਥਾਣੇ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਧਰਨਾ ਵੀ ਦਿੱਤਾ ਗਿਆ।
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚਾ ਸਰਵਨ ਸਿੰਘ ਨੇ ਦੱਸਿਆ ਕਿ ਕੁਲਵੰਤ ਕੌਰ ਉਰਫ ਜੋਤੀ ਪੁੱਤਰੀ ਸ਼ੁਬੇਗ ਸਿੰਘ ਵਾਸੀ ਪਿੰਡ ਕੱਲੇਵਾਲ ਜ਼ਿਲ੍ਹਾ ਅੰਮ੍ਰਿਤਸਰ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਪਿੰਡ ਚਾਹਲ ਜ਼ਿਲ੍ਹਾ ਤਰਨ ਤਾਰਨ ਨਾਲ ਹੋਇਆ ਸੀ।ਜਿਸ ਤੋਂ ਬਾਅਦ ਇਨ੍ਹਾਂ ਦੇ ਘਰ ਇਕ ਛੋਟੀ ਬੱਚੀ ਨੇ ਜਨਮ ਲਿਆ।ਵਿਆਹ ਤੋਂ ਬਾਅਦ ਜੋਤੀ ਆਪਣੇ ਪਤੀ 'ਤੇ ਛੱਕ ਕਰਦੀ ਸੀ ਤੇ ਇਨ੍ਹਾਂ 'ਚ ਆਮ ਤੌਰ 'ਤੇ ਝਗੜਾ ਹੁੰਦਾ ਰਹਿੰਦਾ।ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਫੋਨ ਰਾਹੀ ਸੂਚਨਾਂ ਮਿਲੀ ਕੀ ਜੋਤੀ ਦੇ ਸਹੁਰਾ ਪਰਿਵਾਰ ਵਾਲੇ ਜੋਤੀ ਨਾਲ ਮਾਰਕੁੱਟ ਕਰ ਰਹੇ ਹਨ।ਉਨ੍ਹਾਂ ਨੇ ਜਦੋਂ ਜਾ ਕੇ ਵੇਖਿਆ ਤਾਂ ਜੋਤੀ ਦੀ ਮੌਤ ਹੋ ਚੁੱਕੀ ਸੀ।ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਜੋਤੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ ਜਿਸ ਸਬੰਧੀ ਪੁਲਸ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ।ਇਸ ਕਾਰਵਾਈ ਤੋਂ ਅਸੰਤੁਸ਼ਟ ਹੋਣ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸ਼ੁਬੇਗ ਸਿੰਘ, ਹਰਜੀਤ ਕੌਰ, ਨਿਰਮਲ ਸਿੰਘ, ਰਣਜੀਤ ਕੌਰ ਆਦਿ ਵੱਲੋਂ ਥਾਣਾ ਸਰਾਏ ਅਮਾਨਤ ਖਾਂ ਦੇ ਬਾਹਰ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਬੰਧੀ ਕਾਮਰੇਡ ਦਲਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਜੇ ਪੁਲਸ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲ਼ਾਫ ਸਖਤ ਕਾਰਵਾਈ ਕਰੇ ਅਜਿਹਾ ਨਾਂ ਕਰਨ ਤੇ ਥਾਣੇ ਦਾ ਘਿਰਾਉ ਕੀਤਾ ਜਾਵੇਗਾ। ਉਧਰ ਜਾਂਚ ਕਰ ਰਹੇ ਏ. ਐੱਸ. ਆਈ ਮੋਹਨ ਲਾਲ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਤੇ ਸ਼ੁਰੂਆਤੀ ਜਾਂਚ ਤਹਿਤ ਮ੍ਰਿਤਕ ਦੇ ਪਿਤਾ ਸ਼ੁਬੇਗ ਸਿੰਘ ਦੇ ਬਿਆਨਾਂ ਹੇਠ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਪੋਸਟਮਾਰਟ ਦੀ ਰਿਪੋਰਟ ਤੋਂ ਬਾਅਦ ਬਣਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਖੜ੍ਹੇ ਟਿੱਪਰ ਨਾਲ ਟਕਰਾਇਆ ਟੈਂਪੂ, ਚਾਲਕ ਦੀ ਮੌਤ
NEXT STORY