ਅੰਮ੍ਰਿਤਸਰ (ਗੁਰਿੰਦਰ ਸਾਗਰ)- ਪਿਛਲੇ ਕੁਝ ਹਫ਼ਤਿਆਂ ਤੋਂ ਅੰਮ੍ਰਿਤਸਰ ਸ਼ਹਿਰ 'ਚ ਵੱਧ ਰਹੀ ਟਰੈਫਿਕ ਨੂੰ ਰੋਕਣ ਲਈ ਲਗਾਤਾਰ ਹੀ ਅੰਮ੍ਰਿਤਸਰ ਟ੍ਰੈਫਿਕ ਪੁਲਸ ਅਤੇ ਨਗਰ ਨਿਗਮ ਵੱਲੋਂ ਸੜਕਾਂ ਦੇ ਕਿਨਾਰਿਆਂ 'ਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਅੰਮ੍ਰਿਤਸਰ 'ਚ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਕਾਰਨ ਬਹੁਤ ਸਾਰੀ ਟਰੈਫ਼ਿਕ ਵੀ ਦੇਖਣ ਨੂੰ ਮਿਲਦੀ ਸੀ, ਜਿਸ ਕਾਰਨ ਪਿਛਲੇ ਦਿਨੀਂ ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਬੱਸ ਸਟੈਂਡ ਨਜ਼ਦੀਕ ਰੇਹੜੀ ਵਾਲਿਆਂ ਨੂੰ ਇਸ ਜਗ੍ਹਾ 'ਤੇ ਰੇਹੜੀ ਨਾਂ ਲਗਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਉਸ ਤੋਂ ਬਾਅਦ ਲਗਾਤਾਰ ਹੀ ਰੇਹੜੀ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਪ੍ਰਸ਼ਾਸ਼ਨ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦੇ ਚਲਦੇ ਇਕ ਵਾਰ ਫਿਰ ਵਾਲਮੀਕੀ ਆਗੂ ਭੁਪਿੰਦਰ ਸਿੰਘ ਉਰਫ਼ ਸੋਨੂੰ ਕੰਗਲਾ ਦੀ ਅਗਵਾਈ ਵਿਚ ਰੇਹੜੀ ਮਾਰਕੀਟ ਵਾਲਿਆਂ ਨੇ ਨਗਰ ਨਿਗਮ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਕਿਹਾ ਕਿ ਪਿਛਲੇ 40-45 ਸਾਲਾਂ ਤੋਂ ਇਸ ਜਗ੍ਹਾ ਦੇ ਉੱਤੇ ਰੇਹੜੀ ਲਗਾ ਕੇ ਆਪਣਾ ਕਾਰੋਬਾਰ ਕਰਦੇ ਹਨ ਅਤੇ ਹੁਣ ਨਗਰ ਨਿਗਮ ਵੱਲੋਂ ਜਾਣ ਬੁੱਝ ਕੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- 100 ਸਾਲ ਨੂੰ ਢੁਕੀ ਬੀਬੀ ਸਦਰੋ ਅਜੋਕੀ ਪੀੜ੍ਹੀ ਲਈ ਮਿਸਾਲ, ਬਿਨਾਂ ਐਨਕਾਂ ਦੇ ਹੱਥੀਂ ਬੁਣਦੀ ਹੈ ਸਵੈਟਰ
ਦੂਜੇ ਪਾਸੇ ਇਸ ਮਾਮਲੇ 'ਚ ਵਾਲਮੀਕਿ ਸਮਾਜ ਦੇ ਆਗੂ ਭੁਪਿੰਦਰ ਸਿੰਘ ਉਰਫ਼ ਸੋਨੂੰ ਕੰਗਲਾ ਅਤੇ ਵਕੀਲ ਨਰੇਸ਼ ਗਿੱਲ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਜਾਣ-ਬੁੱਝ ਕੇ ਗਰੀਬ ਲੋਕਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਿਨ੍ਹਾਂ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ, ਉਸ ਦੀ ਬਜਾਏ ਗਰੀਬ ਘਰਾਂ ਦੇ ਚੁੱਲ੍ਹੇ ਬਜਾਉਣ ਵਿਚ ਸਰਕਾਰ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਨ੍ਹਾਂ ਗਰੀਬ ਦੁਕਾਨਦਾਰਾਂ ਦੇ ਨਾਲ ਧੱਕੇਸ਼ਾਹੀ ਕਰੇਗੀ 'ਤੇ ਵਾਲਮੀਕੀ ਸਮਾਜ ਇਨ੍ਹਾਂ ਦੁਕਾਨਦਾਰਾਂ ਦੇ ਨਾਲ ਡਟ ਕੇ ਖੜ੍ਹਾ ਹੈ।
ਇਹ ਵੀ ਪੜ੍ਹੋ- ਗਰੀਬ ਕਿਸਾਨ ਦੇ ਪੁੱਤ ਨੇ ਚਮਕਾਇਆ ਪੰਜਾਬ ਦਾ ਨਾਂ, ਸਖ਼ਤ ਮਿਹਨਤ ਸਦਕਾ ਹਾਸਲ ਕੀਤਾ ਇਹ ਮੁਕਾਮ
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਵੱਧ ਰਹੇ ਟ੍ਰੈਫ਼ਿਕ ਨੂੰ ਦੇਖਦੇ ਹੋਏ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲਸ ਵੱਲੋਂ ਸੜਕਾਂ ਕਿਨਾਰੇ ਰੇਹੜੀ ਲਗਾ ਕੇ ਆਪਣਾ ਗੁਜ਼ਾਰਾ ਕਰਨ ਵਾਲੇ ਰੇਹੜੀ ਫੜ੍ਹੀ ਵਾਲਿਆਂ ਨੂੰ ਉਥੋਂ ਹਟਾਇਆ ਜਾ ਰਿਹਾ। ਇਸਦਾ ਵਿਰੋਧ ਹੁਣ ਰੇਹੜੀ ਮਾਰਕੀਟ ਵਾਲੇ ਕਰਦੇ ਦਿਖਾਈ ਦੇ ਰਹੇ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਕਾਰ ਨੇ ਸਕੂਟਰ ਅਤੇ ਮੋਟਰਸਾਈਕਲ ਨੂੰ ਲਿਆ ਲਪੇਟ ’ਚ, 5 ਜ਼ਖਮੀ ਅਤੇ ਇਕ ਦੀ ਹਾਲਤ ਗੰਭੀਰ
NEXT STORY