ਗੁਰਦਾਸਪੁਰ (ਵਿਨੋਦ) - ਸਿਟੀ ਪੁਲਸ ਨੇ ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦੇ ਮਾਪਿਆਂ ਵੱਲੋਂ ਦਿੱਤਾ ਇਸਤਰੀ ਧੰਨ ਖੁਰਦ ਬੁਰਦ ਕਰਨ ਵਾਲੇ ਪਤੀ, ਸਹੁਰੇ ਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਪਰਮਿੰਦਰ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਗੁਰਦਾਸਪੁਰ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵਿਆਹ ਸਾਲ 2021 ਵਿਚ ਦੋਸ਼ੀ ਕਮਲਪ੍ਰੀਤ ਸਿੰਘ ਪੁੱਤਰ ਅਰਜਿੰਦਰ ਸਿੰਘ ਵਾਸੀ ਅੰਮ੍ਰਿਤਸਰ ਨਾਲ ਹੋਇਆ ਸੀ।
ਉਸ ਨੇ ਕਿਹਾ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ, ਸਹੁਰਾ ਅਰਜਿੰਦਰ ਸਿੰਘ ਤੇ ਸੱਸ ਪਰਮਜੀਤ ਕੌਰ ਦਾਜ ਦੀ ਖਾਤਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਅਤੇ ਉਸ ਦੇ ਮਾਪਿਆਂ ਵੱਲੋਂ ਦਿੱਤਾ ਇਸਤਰੀ ਧੰਨ ਦੋਸ਼ੀਆਂ ਨੇ ਖੁਰਦ ਬੁਰਦ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਪਤੀ, ਸਹੁਰੇ ਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।
ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ
NEXT STORY