ਅੰਮ੍ਰਿਤਸਰ(ਸਰਬਜੀਤ)-ਸ਼ਹੀਦਾਂ ਦੇ ਸਿਰਤਾਜ ਅਤੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਤੜਕਸਾਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਲਾਈਨਾਂ ਵਿਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕੀਤੇ। ਗਰਮੀਆਂ ਦੀਆਂ ਛੁੱਟੀਆਂ ਕਾਰਨ ਗੁਰੂ ਨਗਰੀ ਦੇ ਧਾਰਮਿਕ ਅਸਥਾਨਾਂ ਤੋਂ ਲੈ ਕੇ ਪਿਕਨਿਕ ਪੁਆਇੰਟਾਂ ਤੱਕ ਬਾਹਰੋਂ ਘੁੰਮਣ ਆਏ ਲੋਕਾਂ ਦੀ ਬਹੁਤ ਜ਼ਿਆਦਾ ਭੀੜ ਲੱਗ ਗਈ ਹੈ। ਇਸ ਵਾਰ ਸ਼ਹੀਦੀ ਦਿਹਾੜੇ ’ਤੇ ਸ਼ਰਧਾਲੂਆਂ ਦੀ ਗਿਣਤੀ ਪਹਿਲਾਂ ਨਾਲੋਂ ਵੀ ਚਾਰ ਗੁਣਾ ਵੱਧ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 7.5 ਕਿਲੋ ਹੈਰੋਇਨ ਸਣੇ ਦੋ ਵਿਅਕਤੀ ਗ੍ਰਿਫ਼ਤਾਰ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਵੱਲੋਂ ਪਵਿੱਤਰ ਸਰੋਵਰ ’ਚ ਇਸ਼ਨਾਨ ਕਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜ਼ੂਰੀ ਰਾਗੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ’ਚ ਜੋੜਿਆ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਹੈ ਅਤੇ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਜ ਵਿਚ ਫੈਲ ਰਹੀਆਂ ਬੁਰੀਆਂ ਆਦਤਾਂ ਤੋਂ ਨੌਜਵਾਨ ਸਿੱਖ ਲੜਕੇ ਲੜਕੀਆਂ ਨੂੰ ਦੂਰ ਹੱਟ ਕੇ ਆਪਣੇ ਗੁਰੂ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਸਿੱਖੀ ਸਰੂਪ ਵਿਚ ਸੱਜਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ ਸ਼੍ਰੋਮਣੀ ਕਮੇਟੀ : ਭੋਮਾ
ਸਾਰਾਗੜੀ ਸਰਾਂ ਦੇ ਇੰਚਾਰਜ ਰਣਜੀਤ ਸਿੰਘ ਭੋਮਾ ਨੇ ਦੱਸਿਆ ਕਿ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ਹੋਰ ਵੀ ਗੁਰੂ ਧਾਮਾਂ ਵਿਖੇ ਸ਼ਰਧਾਲੂਆਂ ਦੀ ਗਿਣਤੀ ਪਹਿਲਾਂ ਨਾਲੋਂ ਵੀ ਚਾਰ ਗੁਣਾ ਵੱਧ ਗਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਗਿਣਤੀ ਵੱਧ ਜਾਣ ਨਾਲ ਸਰਾਵਾਂ ਵਿਚ ਕਮਰੇ ਵੀ ਥੋੜ੍ਹੇ ਪੈ ਰਹੇ ਹਨ, ਜਿਸ ਲਈ ਭਾਈ ਗੁਰਦਾਸ ਹਾਲ, ਬੁਰਜ ਬਾਬਾ ਫੂਲਾ ਸਿੰਘ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਨਾਲ ਅਟੈਚ ਤਿੰਨ ਹੋਰ ਸਰਾਵਾਂ ਨੂੰ ਵੀ ਖੋਲ੍ਹ ਦਿੱਤਾ ਗਿਆ ਹੈ ਤਾਂ ਜੋ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਾ ਆ ਜਾਵੇ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ’ਚ ਹੋਏ ਅੱਤਵਾਦੀ ਹਮਲੇ ’ਚ ਇਕ ਕੈਪਟਨ ਸਮੇਤ 7 ਸੁਰੱਖਿਆ ਕਰਮਚਾਰੀ ਮਰੇ
NEXT STORY