ਬਟਾਲਾ/ਫਤਿਹਗੜ੍ਹ ਚੂੜੀਆਂ (ਸਾਹਿਲ, ਸਾਰੰਗਲ)- ਬੀਤੀ ਸ਼ਾਮ ਸਮੇਂ 2 ਅਣਪਛਾਤੇ ਨਕਾਬਪੋਸ਼ਾਂ ਵੱਲੋਂ ਵੈਲਡਿੰਗ ਵਰਕਸ ਦੀ ਦੁਕਾਨ ਕਰਦੇ ਨੌਜਵਾਨ ’ਤੇ ਗੋਲੀਆਂ ਚਲਾ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਅਨੁਸਾਰ ਕੰਵਲਜੀਤ ਸਿੰਘ ਕੱਲੂ ਪੁੱਤਰ ਨਿਰਮਲ ਸਿੰਘ ਵਾਸੀ ਬਾਹਰਲੇ ਕੋਠੇ ਰਮਦਾਸ, ਜੋ ਕਿ ਕਸਬਾ ਰਮਦਾਸ ਤੋਂ ਫਤਿਹਗੜ੍ਹ ਚੂੜੀਆਂ ਰੋਡ ’ਤੇ ਵੈਲਡਿੰਗ ਵਰਕਸ ਦੀ ਦੁਕਾਨ ਕਰਦਾ ਹੈ, ਤੇ ਕੁਝ ਮਹੀਨੇ ਪਹਿਲਾਂ ਵੀ ਜਾਨਲੇਵਾ ਹਮਲਾ ਹੋਇਆ ਸੀ ਪਰ ਉਦੋਂ ਉਹ ਵਾਲ-ਵਾਲ ਬਚ ਗਿਆ ਸੀ, ਪ੍ਰੰਤੂ ਅੱਜ ਮੁੜ ਇਕ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਏ 2 ਅਣਪਛਾਤੇ ਨੌਜਵਾਨਾਂ, ਜਿਨ੍ਹਾਂ ਨੇ ਆਪਣੇ ਮੂੰਹਬੰਨ੍ਹੇ ਹੋਏ ਸਨ, ਵੱਲੋਂ ਇਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੇ ਸਿੱਟੇ ਵਜੋਂ ਇਹ ਗੰਭੀਰ ’ਚ ਜ਼ਖਮੀ ਹੋ ਗਿਆ। ਇਸ ਦੌਰਾਨ ਉਕਤ ਜ਼ਖਮੀ ਨੂੰ ਇਲਾਜ ਲਈ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
ਥਾਣਾ ਰਮਦਾਸ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਰਮਦਾਸ ਦੇ ਐੱਸ. ਐੱਚ. ਓ. ਆਗਿਆਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
NEXT STORY