ਕਾਦੀਆਂ (ਜ਼ੀਸ਼ਾਨ)-ਸਥਾਨਕ ਛੋਟਾ ਬਿਜਲੀ ਘਰ ਚੌਕ ਬੁੱਟਰ ਰੋਡ ’ਤੇ ਸਥਿਤ ਗੁਰੂ ਲਾਲ ਮਨਿਆਰੀ ਵਾਲੀ ਤਿੰਨ ਮੰਜ਼ਿਲਾਂ ਦੁਕਾਨ ’ਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿਚ ਕਰੋੜਾਂ ਰੁਪਏ ਦੇ ਮਨਿਆਰੀ ਅਤੇ ਹੋਰ ਸਾਮਾਨ ਦੇ ਨੁਕਸਾਨ ਦੀ ਖ਼ਬਰ ਹੈ। ਅੱਗ ਕਿਵੇਂ ਲੱਗੀ, ਇਸ ਬਾਰੇ ਹਾਲੇ ਤੱਕ ਪੱਕੇ ਤੌਰ ‘ਤੇ ਪਤਾ ਨਹੀਂ ਲੱਗ ਸਕਿਆ। ਦੁਕਾਨ ਨੂੰ ਲੱਗੀ ਅੱਗ ਇਨੀ ਭਿਆਨਕ ਸੀ ਕਿ ਬਟਾਲਾ ਅਤੇ ਗੁਰਦਾਸਪੁਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ। ਅਹਿਮਦੀਆ ਮੁਸਲਿਮ ਜਮਾਤ ਦੀ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਜਮਾਤ ਦੇ ਨੌਜਵਾਨਾਂ ਨੇ ਜਨਰੇਟਰ ਦੀ ਮਦਦ ਨਾਲ ਬਾਰ-ਬਾਰ ਪਾਣੀ ਭਰਕੇ ਅੱਗ ਉੱਤੇ ਕਾਬੂ ਪਾਉਣ ਵਿਚ ਪ੍ਰਸ਼ਾਸਨ ਦੀ ਸਹਾਇਤਾ ਕੀਤੀ। ਸਨੈਟਰੀ ਇੰਚਾਰਜ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਜੇਸੀਬੀ ਦੀ ਮਦਦ ਨਾਲ ਦੁਕਾਨ ਦੇ ਸ਼ਟਰ ਤੋੜ ਕੇ ਅੱਗ ਬੁਝਾਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ
ਮੌਕੇ ’ਤੇ ਮੌਜੂਦ ਨਗਰ ਕੌਂਸਲ ਕਾਦੀਆਂ ਦੇ ਕਾਰਜ ਸਾਧਕ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਅੱਗ ਦੇਰ ਰਾਤ ਲੱਗੀ, ਸ਼ੁਰੂਆਤੀ ਰਿਪੋਰਟਾਂ ਮੁਤਾਬਕ ਦੁਕਾਨ ਦੇ ਥੱਲੇ ਵਸਦੇ ਕਿਰਾਏਦਾਰਾਂ ਉੱਤੇ ਸ਼ੱਕ ਜਤਾਇਆ ਜਾ ਰਿਹਾ ਹੈ ਪਰ ਅੱਜ ਤੱਕ ਇਸ ਬਾਰੇ ਕੋਈ ਠੋਸ ਸਬੂਤ ਨਹੀਂ ਮਿਲਿਆ। ਗੁਰੂ ਲਾਲ ਜਨਰਲ ਸਟੋਰ ਦੇ ਮਾਲਕ ਸੰਜੀਵ ਕੁਮਾਰ ਭਾਟੀਆ ਨੇ ਕਿਹਾ ਕਿ ਉਨ੍ਹਾਂ ਦੀ ਦੁਕਾਨ ’ਚ ਮਨਿਆਰੀ ਅਤੇ ਜਨਰਲ ਸਟੋਰ ਦਾ ਲਗਭਗ ਕਰੋੜਾਂ ਰੁਪਏ ਦਾ ਸਾਮਾਨ ਅੱਗ ’ਚ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਜਾਂਚ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਇਸ ਸਮੇਂ ਡੀ. ਐੱਸ. ਪੀ. ਹਰਕ੍ਰਿਸ਼ਨ ਸਿੰਘ ਅਤੇ ਐੱਸ. ਐੱਚ. ਓ. ਨਿਰਮਲ ਸਿੰਘ ਚਾਹਲ ਨੇ ਪੁਲਸ ਪਾਰਟੀ ਦੇ ਨਾਲ ਘਟਨਾ ਸਥਲ ਦਾ ਨਿਰੀਖਣ ਕੀਤਾ। ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਮਾਮਲੇ ਦੀ ਵਧੇਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ, ਤਾਂ ਉਸ ਉੱਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਦੇ ਬਾਅਦ ਕਾਦੀਆਂ ਦੇ ਰਾਜਨੀਤਿਕ ਅਤੇ ਸਮਾਜਿਕ ਆਗੂਆਂ ਨੇ ਮਾਲਕਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਈ। ਭਾਜਪਾ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਰਾਜਪੂਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਇਕਬਾਲ ਸਿੰਘ ਮਾਹਲ ਸਮੇਤ ਕਈ ਆਗੂਆਂ ਨੇ ਕਾਦੀਆਂ ’ਚ ਫਾਇਰ ਬ੍ਰਿਗੇਡ ਦਾ ਸਥਾਈ ਵਿਭਾਗ ਬਣਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ ਬਿਆਸ ਦੀ ਪਹਿਲਕਦਮੀ, ਸ਼ੁਰੂ ਕੀਤੀ ਵੱਡੀ ਸੇਵਾ
ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਦੀਆਂ ’ਚ ਅੱਗ ਲੱਗਣ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਦੇਖਦਿਆਂ ਇਕ ਸਥਾਈ ਫਾਇਰ ਬ੍ਰਿਗੇਡ ਵਿਭਾਗ ਸਥਾਪਿਤ ਕੀਤਾ ਜਾਵੇ । ਇਸ ਮੌਕੇ ਤੇ ਤਹਿਸੀਲਦਾਰ ਨਿਰਮਲ ਸਿੰਘ, ਡੀਐਸਪੀ ਹਰਕ੍ਰਿਸ਼ਨ ਸਿੰਘ, ਨਗਰ ਕੌਂਸਲ ਦੇ ਭੁਪਿੰਦਰ ਸਿੰਘ, ਡਾਕਟਰ ਸ਼ੁਭਨੀਤ ਕੁਮਾਰ, 108 ਐਬੂਲੈਂਸ ਕਰਮਚਾਰੀ ਅਤੇ ਬਹੁਤ ਸਾਰੇ ਸਥਾਨਕ ਲੋਕ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਦੇ ਆਦੇਸ਼ਾਂ ’ਤੇ ਜ਼ਿਲ੍ਹੇ ’ਚ ਮੌਜੂਦ 2 ਨਸ਼ਾ ਛੁਡਾਊ ਸੈਂਟਰ ਸਿਹਤ ਵਿਭਾਗ ਦੀ ਟੀਮ ਨੇ ਕੀਤੇ ਸੀਲ
NEXT STORY