ਅੰਮ੍ਰਿਤਸਰ: ਅੰਮ੍ਰਿਤਸਰ 'ਚ ਸ਼ਕਤੀ ਬੱਸ ਸਰਵਿਸ ਦੀਆਂ ਦੋ ਬੱਸਾਂ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰੂਟ ਤੋਂ ਵਾਪਸ ਆਉਣ ਤੋਂ ਬਾਅਦ ਬੱਸਾਂ ਰਾਤ ਸਮੇਂ ਖੜ੍ਹੀਆਂ ਕੀਤੀਆਂ ਗਈਆਂ ਸਨ। ਰਾਤ ਕਰੀਬ 11:40 ਵਜੇ ਬੱਸਾਂ ਨੂੰ ਅੱਗ ਲੱਗਣ ਦੀ ਸੂਚਨਾ ਕੰਪਨੀ ਦੇ ਕੈਸ਼ੀਅਰ ਬਲਤੇਜ ਸਿੰਘ ਨੇ ਪ੍ਰਬੰਧਕ ਨੂੰ ਫੋਨ 'ਤੇ ਦਿੱਤੀ। ਸੂਚਨਾ ਮਿਲਦੇ ਹੀ ਪ੍ਰਬੰਧਕ ਅਤੇ ਸਟਾਫ ਮੌਕੇ 'ਤੇ ਪਹੁੰਚਿਆ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਵੀ ਪਹੁੰਚੀਆਂ, ਜਿਨ੍ਹਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਬੱਸ ਸਰਵਿਸ ਦੇ ਬੁਲਾਰੇ ਮੁਤਾਬਕ ਸੀਸੀਟੀਵੀ 'ਚ ਸਾਹਮਣੇ ਆਇਆ ਹੈ ਕਿ ਪਹਿਲਾਂ ਇੱਕ ਬੱਸ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਜੋ ਸੀਟਾਂ ਤੇ ਫਾਈਬਰ ਦੇ ਹਿੱਸਿਆਂ ਕਾਰਨ ਤੇਜ਼ੀ ਨਾਲ ਫੈਲ ਗਈ। ਅੱਗ ਲੱਗਣ ਤੋਂ ਬਾਅਦ ਬੱਸ ਆਪਣੇ ਆਪ ਅੱਗੇ ਵਧ ਗਈ ਤੇ ਅੱਗੇ ਖੜ੍ਹੀ ਦੂਜੀ ਬੱਸ ਨਾਲ ਜਾ ਟਕਰਾਈ, ਜਿਸ ਕਾਰਨ ਦੂਜੀ ਬੱਸ ਵੀ ਅੱਗ ਦੀ ਲਪੇਟ 'ਚ ਆ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
ਬੁਲਾਰੇ ਨੇ ਦੱਸਿਆ ਕਿ ਦੋਵੇਂ ਬੱਸਾਂ ਨੂੰ ਭਾਰੀ ਨੁਕਸਾਨ ਹੋਇਆ ਹੈ, ਹਾਲਾਂਕਿ ਫਿਲਹਾਲ ਨੁਕਸਾਨ ਦਾ ਸਹੀ ਅੰਦਾਜ਼ਾ ਨਹੀਂ ਲਾਇਆ ਜਾ ਸਕਿਆ। ਉਨ੍ਹਾਂ ਕਿਹਾ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੀ ਸਹੀ ਤਸਵੀਰ ਸਾਹਮਣੇ ਆ ਸਕੇਗੀ। ਨੁਕਸਾਨ ਬਾਰੇ ਪੁੱਛੇ ਜਾਣ 'ਤੇ ਬੱਸ ਸਰਵਿਸ ਦੇ ਬੁਲਾਰੇ ਨੇ ਕਿਹਾ ਕਿ ਫਿਲਹਾਲ ਕੁੱਲ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ
ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਇੱਥੇ ਬੱਸਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ, ਪਰ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਸਥਾਨਕ ਲੋਕਾਂ ਦੇ ਸਹਿਯੋਗ ਨਾਲ ਨੇੜੇ ਖੜ੍ਹੀਆਂ ਦੋ ਹੋਰ ਬੱਸਾਂ ਨੂੰ ਬਚਾ ਲਿਆ ਗਿਆ। ਉਨ੍ਹਾਂ ਕਿਹਾ ਕਿ ਬੱਸ ਸਰਵਿਸ ਸਿਰਫ਼ ਇਕ ਕਾਰੋਬਾਰ ਨਹੀਂ, ਸਗੋਂ ਇਸ ਨਾਲ ਕਈ ਮੁਲਾਜ਼ਮਾਂ ਦਾ ਰੁਜ਼ਗਾਰ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ। ਦੋ ਬੱਸਾਂ ਦੇ ਨੁਕਸਾਨ ਕਾਰਨ ਕੰਪਨੀ ਦੇ ਨਾਲ-ਨਾਲ ਉਨ੍ਹਾਂ ਮੁਲਾਜ਼ਮਾਂ 'ਤੇ ਵੀ ਅਸਰ ਪੈਣ ਦੀ ਚਿੰਤਾ ਹੈ। ਬੁਲਾਰੇ ਨੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਸਥਾਨਕ ਲੋਕਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਠਾਨਕੋਟ 'ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਡੇਂਗੂ ਦਾ ਲਾਰਵਾ ਕੀਤਾ ਨਸ਼ਟ
NEXT STORY