ਜੰਡਿਆਲਾ ਗੁਰੂ, ਕੱਥੂਨੰਗਲ(ਸ਼ਰਮਾ ,ਸੁਰਿੰਦਰ, ਜਰਨੈਲ ਤੱਗੜ, ਸੁਮੀਤ)- ਕਿਸਾਨਾਂ ਮਜ਼ਦੂਰਾਂ ਅਤੇ ਹੋਰ ਵਰਗਾਂ ਦੀਆਂ ਮੰਗਾਂ ਨੂੰ ਲੈ ਕੇ ਖਨੌਰੀ , ਸੰਭੂ ਅਤੇ ਰਤਨਪੁਰਾ ਬਾਰਡਰਾਂ 'ਤੇ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਅੱਜ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਜੰਡਿਆਲਾ ਗੁਰੂ ਸ਼ਹਿਰ, ਗਹਿਰੀ ਮੰਡੀ, ਸਰਾਂ, ਧਾਰਡ, ਟੌਲ ਪਲਾਜ਼ਾ ਸਮੇਤ ਸਾਰਾ ਇਲਾਕਾ ਬੰਦ ਰਿਹਾ। ਦੁਕਾਨਦਾਰਾਂ ਨੇ ਵੀ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਆਪਣੀਆਂ-ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਦੁਕਾਨਦਾਰਾਂ ਨੇ ਕਿਹਾ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਮੰਨ ਕੇ ਉਨ੍ਹਾਂ ਨੂੰ ਇਨਸਾਫ ਦੇਵੇ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਉੱਥੇ ਹੀ ਅੰਮ੍ਰਿਤਸਰ ਪਠਾਨਕੋਟ ਜੀ.ਟੀ. ਰੋਡ 'ਤੇ ਪੈਂਦੇ ਵਰਿਆਮ ਨੰਗਲ ਟੋਲ ਨੂੰ ਪੂਰਨ ਤੌਰ 'ਤੇ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ । ਇਸ ਦੌਰਾਨ ਟੋਲ ਪਲਾਜ਼ਾ ਦੇ ਦੋਵੇਂ ਪਾਸੇ ਸੜਕ 'ਤੇ ਸਿਰਫ਼ ਟਰੱਕਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਵੇਖੀਆਂ ਗਈਆਂ । ਇਸ ਦੌਰਾਨ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਯੂਨੀਅਨ ਮੈਂਬਰਾਂ ਨੇ ਆਪਣਾ ਕੰਮ-ਕਾਰ ਛੱਡ ਕੇ ਕਿਸਾਨਾਂ ਦਾ ਸਾਥ ਦਿੱਤਾ ਅਤੇ ਪੰਜਾਬ ਬੰਦ ਵਿੱਚ ਪੂਰਾ ਸਾਥ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਦੀ ਪੰਜਾਬ ਬੰਦ ਕਾਲ ਨੂੰ ਗੁਰਦਾਸਪੁਰ ਨੇ ਦਿੱਤਾ ਭਾਰੀ ਸਮਰਥਨ, ਬਾਜ਼ਾਰ ਪੂਰੀ ਤਰ੍ਹਾਂ ਬੰਦ
NEXT STORY