ਅੰਮ੍ਰਿਤਸਰ (ਸੰਜੀਵ)— ਕਰਜ਼ੇ 'ਚ ਡੁੱਬੇ ਮੋਟਰਸਾਈਕਲ ਮਕੈਨਿਕ ਗੁਰਪ੍ਰਤਾਪ ਸਿੰਘ ਵਾਸੀ ਫਰੈਂਡਸ ਐਵੀਨਿਊ ਮਜੀਠਾ ਰੋਡ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ।
ਜਾਣਕਾਰੀ ਮਿਲਦੇ ਹੀ ਚੌਕੀ ਵਿਜੇ ਨਗਰ ਦੇ ਏ. ਐੱਸ. ਆਈ. ਗੁਰਜੀਤ ਸਿੰਘ ਪੁਲਸ ਫੋਰਸ ਨਾਲ ਮੌਕੇ 'ਤੇ ਪੁੱਜੇ ਤੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵਲੋਂ ਕਾਰਵਾਈ ਕੀਤੀ ਗਈ। ਉਸ ਦਾ ਕਹਿਣਾ ਹੈ ਕਿ ਉਸ ਲੜਕਾ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਨੇ ਦੁਕਾਨ 'ਚ ਬੈਠ ਕੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਦੇਰ ਰਾਤ ਜਦੋਂ ਦੁਕਾਨ ਦਾ ਸ਼ਟਰ ਖੁੱਲ੍ਹਾ ਦੇਖਿਆ ਤਾਂ ਇਕ ਵਿਅਕਤੀ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ। ਮੌਕੇ 'ਤੇ ਜਾ ਕੇ ਦੇਖਿਆ ਤਾਂ ਗੁਰਪ੍ਰਤਾਪ ਸਿੰਘ ਮ੍ਰਿਤਕ ਹਾਲਤ 'ਚ ਪਿਆ ਸੀ। ਪੁਲਸ ਵਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਮੀਨੀ ਵਿਵਾਦ ਕਾਰਨ ਭਰਾ ਨੇ ਭਰਾ ਦੇ ਢਿੱਡ 'ਚ ਮਾਰਿਆ ਚਾਕੂ
NEXT STORY