ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਰਣਜੀਤ ਸਿੰਘ ਆਦੀਆਂ ਝੂਠਾ ਪੁਲਸ ਮੁਕਾਬਲਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ 9 ਮਾਰਚ 2026 ਨੂੰ ਡਿਪਟੀ ਕਮਿਸ਼ਨਰ ਦਫਤਰ ਗੁਰਦਾਸਪੁਰ ਵਿਖੇ ਲੱਗ ਰਹੇ ਧਰਨੇ ਦੀ ਤਿਆਰੀ ਸਬੰਧੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਨੌਸ਼ਹਿਰਾ ਗਾਲਹੜੀ ਵਿਖੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ ਅਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਪੁਲਸ ਰਾਜ ਵਿੱਚ ਬਦਲ ਰਹੀ ਹੈ ਅਤੇ ਸੂਬੇ ਵਿੱਚ ਸੰਘ ਦੀ ਵੀ ਟੀਮ ਵਜੋਂ ਵਿਚਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
ਉਨ੍ਹਾਂ ਕਿਹਾ ਕਿ ਪੰਜਾਬ 'ਚ ਵੀ ਹਰ ਰੋਜ਼ ਝੂਠੇ ਪੁਲਸ ਮੁਕਾਬਲੇ ਹੋ ਰਹੇ ਹਨ ਅਤੇ ਲੋਕਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਪਿੰਡ ਆਦੀਆਂ ਦੇ ਨੌਜਵਾਨ ਰਣਜੀਤ ਸਿੰਘ ਦਾ ਝੂਠਾ ਪੁਲਸ ਮੁਕਾਬਲਾ ਬਣਾਉਣਾ ਇਹ ਦਰਸਾਉਂਦਾ ਹੈ ਕਿ ਪੁਲਸ ਅਦਾਲਤਾਂ ਤੋਂ ਉੱਪਰ ਹੈ, ਪੁਲਸ ਵਿਭਾਗ ਨੂੰ ਇਹ ਸਾਰੀ ਖੁੱਲ ਪੰਜਾਬ ਸਰਕਾਰ ਦੇ ਰਹੀ ਹੈ। ਆਗੂਆਂ ਨੇ ਕਿਹਾ ਕਿ ਭਾਵੇਂ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਮੋਟੋ ਲੈ ਕੇ ਮਾਮਲੇ ਨੂੰ ਆਪਣੇ ਅਧੀਨ ਲੈ ਲਿਆ ਹੈ ਪਰੰਤੂ ਐਕਸ਼ਨ ਕਮੇਟੀ ਪੁਲਸ ਮੁਲਾਜ਼ਮਾਂ 'ਤੇ ਕਤਲ ਦਾ ਪਰਚਾ ਦਰਜ ਕਰਵਾਉਣ ਤੱਕ ਸੰਘਰਸ਼ ਕਰੇਗੀ।
ਇਹ ਵੀ ਪੜ੍ਹੋ- ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ ਵਿਗਿਆਨੀਆਂ ਨੇ ਦੱਸਿਆ ਵੱਡਾ ਕਾਰਨ
ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ 9 ਮਾਰਚ ਨੂੰ ਵੱਡੀ ਗਿਣਤੀ ਵਿੱਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਧਰਨੇ ਦਾ ਹਿੱਸਾ ਬਣਨਗੇ ਅਤੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਸੰਘਰਸ਼ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਪਰਿਵਾਰ 'ਤੇ ਐਕਸ਼ਨ ਕਮੇਟੀ ਦੇ ਆਗੂਆਂ 'ਤੇ ਦਬਾਅ ਪਾਉਣ ਦੀ ਬਜਾਏ ਦੋਸ਼ੀ ਪੁਲਸ ਮੁਲਾਜ਼ਮਾ ਖਿਲਾਫ ਕਾਰਵਾਈ ਕਰੇ ਤਾਂ ਜੋ ਪਰਿਵਾਰ ਨੂੰ ਇਨਸਾਫ ਦੇਣਾ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਲਖਵਿੰਦਰ ਸਿੰਘ ਲੱਖਾ, ਜਸਵਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਇਹ ਵੀ ਪੜ੍ਹੋ- ਗੁਰਦਾਸਪੁਰ: ਤੜਕਸਾਰ SBI ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਰਿਕਾਰਡ ਸੜ ਕੇ ਹੋਇਆ ਸੁਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਹੋਏ ਨਤਮਸਤਕ
NEXT STORY