ਬਟਾਲਾ (ਸਾਹਿਲ)- ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਸਿੰਬਲ ਦੇ ਇੰਚਾਰਜ ਏ. ਐੱਸ. ਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਸੁਖਜੀਤ ਕੌਰ ਪੁੱਤਰੀ ਪਿਆਰਾ ਸਿੰਘ ਵਾਸੀ ਗੁਰੂ ਨਾਨਕ ਨਗਰ ਬਟਾਲਾ ਜੋ ਵਿਆਹੀ ਹੋਈ ਸੀ, ਦਾ ਕਰੀਬ 7 ਸਾਲ ਪਹਿਲਾਂ ਤਲਾਕ ਹੋ ਗਿਆ ਸੀ ਅਤੇ ਅਕਸਰ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ।
ਇਹ ਵੀ ਪੜ੍ਹੋ- ‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਬੀਤੇ ਕੱਲ ਉਕਤ ਔਰਤ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਭੁਲੇਖੇ ਨਾਲ ਖਾ ਲਈ, ਜਿਸ ਨਾਲ ਇਸ ਦੀ ਮੌਤ ਹੋ ਗਈ। ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਪਿਆਰਾ ਸਿੰਘ ਦੇ ਬਿਆਨ ’ਤੇ 194 ਬੀ.ਐੱਨ.ਐੱਸ.ਐੱਸ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ। ਇਸ ਮੌਕੇ ਏ.ਐੱਸ.ਆਈ ਗੁਰਦੀਪ ਸਿੰਘ ਤੇ ਮਹਿਲਾ ਹੌਲਦਾਰ ਹਰਜੀਤ ਕੌਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
NEXT STORY