ਪੱਟੀ(ਸੋਢੀ)- 74682 ਡੀ.ਐੱਮ.ਯੂ ਰੇਲਗੱਡੀ, ਜੋ ਅੱਜ ਸਵੇਰੇ ਖੇਮਕਰਨ ਤੋਂ ਚੱਲ ਕੇ ਪੱਟੀ ਹੁੰਦੀ ਹੋਈ ਅੰਮ੍ਰਿਤਸਰ ਜਾ ਰਹੀ ਸੀ, ਦੀ ਲਪੇਟ ਵਿਚ ਆਉਣ ਕਾਰਨ ਇਕ ਪ੍ਰਵਾਸੀ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਖੇਮਕਰਨ ਅਤੇ ਰੱਤੋਕੇ ਰੇਲਵੇ ਸਟੇਸ਼ਨਾਂ ਦੇ ਵਿਚਕਾਰ 74/5-6 ’ਤੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜੀ.ਆਰ.ਪੀ ਪੋਸਟ ਪੱਟੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਦੇਖਣ ਵਿਚ ਉਹ ਪ੍ਰਵਾਸੀ ਵਿਅਕਤੀ ਲੱਗਦਾ ਹੈ, ਉਸ ਨੇ ਨੀਲੇ ਰੰਗ ਦੀ ਪੈਂਟ ਅਤੇ ਮੋਂਗੀਆ ਰੰਗ ਦੀ ਕਮੀਜ਼ ਪਹਿਨੀ ਹੋਈ ਹੈ। ਉਸ ਦੀ ਉਮਰ ਲੱਗਭਗ 35 ਤੋਂ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਰੇਲਵੇ ਪੁਲਸ ਵੱਲੋਂ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਪੱਟੀ ਦੀ ਮੌਰਚਰੀ ਵਿਚ ਸੁਰੱਖਿਅਤ ਰੱਖਿਆ ਗਿਆ ਹੈ। ਪੁਲਸ ਵੱਲੋਂ ਮ੍ਰਿਤਕ ਦੀ ਪਛਾਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਪੁਲਸ ਵੱਲੋਂ ਆਪਣੀ ਕਾਰਵਾਈ ਕਰਦਿਆਂ ਸਾਰੀ ਰਿਪੋਰਟ ਤਿਆਰ ਕਰਕੇ ਹੈੱਡ ਆਫਿਸ ਨੂੰ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
NEXT STORY