ਝਬਾਲ (ਨਰਿੰਦਰ)- ਅੱਡਾ ਗੱਗੋਬੂਹਾ ਦੇ ਨਜ਼ਦੀਕ ਸਥਿਤ ਭੱਠੇ ’ਤੇ ਕੰਮ ਕਰਦੀ ਪ੍ਰਵਾਸੀ ਔਰਤ ਦੀ ਰਾਤ ਸਮੇਂ ਭੇਦਭਰੀ ਹਾਲਤ ਵਿਚ ਹੋਈ ਮੌਤ ਤੋਂ ਬਾਅਦ ਥਾਣਾ ਝਬਾਲ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਸਬੰਧੀ ਭੱਠੇ ਦੇ ਮਾਲਕ ਪ੍ਰਗਟ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਸ਼ਾਮ ਵੇਲੇ ਘਰ ਚਲੇ ਗਏ।
ਇਹ ਵੀ ਪੜ੍ਹੋ- ਤੜਕਸਾਰ ਸਾਬਕਾ ਫੌਜੀ ਦਾ ਗੋਲ਼ੀਆਂ ਮਾਰ ਕੇ ਕਤਲ, cctv ਤਸਵੀਰਾਂ ਆਈਆਂ ਸਾਹਮਣੇ
ਸਵੇਰੇ ਵੇਲੇ ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਨੇ ਦੱਸਿਆ ਕਿ ਪ੍ਰਵਾਸੀ ਔਰਤ ਰਹੀਮਾ (40) ਪਤਨੀ ਸਿਧਾਰਥ ਦੀ ਮੌਤ ਹੋ ਗਈ ਹੈ ਅਤੇ ਉਸ ਦੇ ਸਿਰ ਵਿਚੋਂ ਖ਼ੂਨ ਵਗ ਰਿਹਾ ਹੈ। ਜਦੋਂ ਕਿ ਉਸ ਦਾ ਪਤੀ ਉਥੋਂ ਗਾਇਬ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਅਸ਼ੋਕ ਮੀਨਾ ਨਾਲ ਸੰਪਰਕ ਕੀਤਾ ਗਿਆ ਤਾਂ ਇਸ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਲਿਆ ਜਾਵੇਗਾ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਰਾਤ ਸਮੇਂ ਪਤੀ-ਪਤਨੀ ਦਾ ਆਪਸੀ ਝਗੜਾ ਵੀ ਹੋਇਆ ਸੀ ਅਤੇ ਔਰਤ ਦੀ ਮੌਤ ਤੋਂ ਬਾਅਦ ਉਸ ਦਾ ਪਤੀ ਭੱਠੇ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਬਈ 'ਚ ਮਰੇ ਪ੍ਰਦੀਪ ਦੇ ਮਾਪਿਆਂ ਦਾ ਦੁੱਖ ਵੇਖ ਭਾਵੁਕ ਹੋਏ ਡਾ. ਓਬਰਾਏ
NEXT STORY