ਤਰਨਤਾਰਨ (ਰਮਨ)- ਘਰੋਂ ਦੁੱਧ ਪਾਉਣ ਆਏ ਦੋਧੀ ਦੇ ਵਿਚ ਲਾਪਰਵਾਹੀ ਨਾਲ ਈ-ਰਿਕਸ਼ਾ ਮਾਰਨ ਤੋਂ ਬਾਅਦ ਦੋਧੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਈ-ਰਿਕਸ਼ਾ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਸਰਕਾਰ ਦੇ ਸਪੱਸ਼ਟੀਕਰਨ ਤੋਂ ਬਾਅਦ ਪਾਕਿਸਤਾਨੀ ਦੁਲਹਨਾਂ ਨੂੰ ਮਿਲੀ ਰਾਹਤ
ਮਨਜਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਕੈਰੋਂਵਾਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੇ ਤਾਏ ਦਾ ਮੁੰਡਾ ਅਮਰੀਕ ਸਿੰਘ, ਜਿਸਦੀ ਉਮਰ 65 ਸਾਲ ਹੈ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਕੈਰੋਂਵਾਲ ਜੋ ਰੋਜ ਸ਼ਹਿਰ ਵਿਚ ਆਪਣੇ ਐਕਟੀਵਾ ਸਕੂਟਰ ਉਪਰ ਸਵਾਰ ਹੋ ਦੁੱਧ ਪਾਉਣ ਲਈ ਆਉਂਦਾ ਹੈ। ਬੀਤੀ 26 ਅਪ੍ਰੈਲ ਨੂੰ ਸਵੇਰੇ ਕਰੀਬ 8:30 ਵਜੇ ਜਦੋਂ ਉਹ ਐਕਟੀਵਾ ਸਕੂਟਰ ਉਪਰ ਸਵਾਰ ਹੋ ਦੁੱਧ ਪਾਉਣ ਲਈ ਸ਼ਹਿਰ ਆ ਰਿਹਾ ਸੀ ਤਾਂ ਨਜ਼ਦੀਕ ਖਾਲਸਾ ਕਰਿਆਨਾ ਸਟੋਰ ਤਰਨਤਾਰਨ ਦੇ ਸਾਹਮਣੇ ਪੁੱਜੇ ਤਾਂ ਈ ਰਿਕਸ਼ਾ ਚਾਲਕ ਵੱਲੋਂ ਤੇਜ਼ ਰਫਤਾਰ ਲਾਪਰਵਾਹੀ ਨਾਲ ਪੁੱਠੇ ਹੱਥ ਆ ਕੇ ਉਸਦੇ ਸਕੂਟਰ ਵਿਚ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਅਮਰੀਕ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਬੀਤੇ ਕੱਲ੍ਹ ਸ਼ਾਮ ਕਰੀਬ ਪੰਜ ਵਜੇ ਅਮਰੀਕ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ : ਪਿਤਾ ਦੀ ਰਿਵਾਲਵਰ ਲੈ ਕੇ ਕਲਾਸ 'ਚ ਪਹੁੰਚੀ ਵਿਦਿਆਰਥਣ, ਦੇਖ ਪੈ ਗਈਆਂ ਭਾਜੜਾਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਜਸਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਈ-ਰਿਕਸ਼ਾ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਦੇ ਸਪੱਸ਼ਟੀਕਰਨ ਤੋਂ ਬਾਅਦ ਪਾਕਿਸਤਾਨੀ ਦੁਲਹਨਾਂ ਨੂੰ ਮਿਲੀ ਰਾਹਤ
NEXT STORY