ਅਜਨਾਲਾ/ਚੇਤਨਪੁਰਾ (ਨਿਰਵੈਲ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉੱਪਰ ਭੱਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਹੋਕਾ ਦਿੱਤਾ ਕਿ ਲੋਕ ਵਾਤਾਵਰਣ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜ਼ਨ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ। ਸਕੂਲ ਦੇ ਬਾਹਰ ਬੱਚਿਆਂ ਕੋਲੋਂ ਪੌਦੇ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਜਨਾਲਾ ਨੂੰ ਮਿਲਾਉਂਦੀਆਂ ਸਾਰੀਆਂ ਸੜਕਾਂ ਜਿਨ੍ਹਾਂ ਵਿਚ ਅਜਨਾਲਾ ਅੰਮ੍ਰਿਤਸਰ ਰਮਦਾਸ ਰੋਡ, ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ, ਅਜਨਾਲਾ ਤੋਂ ਕੋਰੀਡੋਰ ਨੂੰ ਜਾਂਦੀ ਸੜਕ ਸ਼ਾਮਿਲ ਹੈ, ਉੱਪਰ 50 ਹਜ਼ਾਰ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸਬੰਧਤ ਵਿਭਾਗਾਂ ਅਤੇ ਅਜਨਾਲਾ ਵਾਸੀਆਂ ਨੂੰ ਦਿੱਤੀ ਜਾਵੇਗੀ ਤਾਂ ਜੋ ਇਹ ਰੁੱਖ ਵੱਡੇ ਹੋ ਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾ ਸਕਣ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਉਨ੍ਹਾਂ ਦੱਸਿਆ ਕਿ ਇਸ ਵਾਰ ਅਸੀਂ 50 ਫੀਸਦੀ ਬੂਟੇ ਜੋ ਕਿ ਕੇ ਜਨਤਕ ਥਾਵਾਂ ’ਤੇ ਲਾ ਰਹੇ ਹਾਂ, ਵਿਚ ਫਲਦਾਰ ਬੂਟੇ ਲਗਾ ਰਹੇ ਹਾਂ, ਜਿਨ੍ਹਾਂ ਵਿਚ ਅੰਬ, ਜਾਮਨ , ਅਮਰੂਦ , ਆਵਲਾ ਆਦਿ ਸ਼ਾਮਿਲ ਹਨ, ਤਾਂ ਜੋ ਵਾਤਾਵਰਨ ਦੀ ਸੰਭਾਲ ਦੇ ਨਾਲ ਨਾਲ ਇਹ ਬੂਟੇ ਫਲ ਦੇਣ ਦੇ ਵੀ ਕੰਮ ਆਉਣ । ਉਨ੍ਹਾਂ ਦੱਸਿਆ ਕਿ ਸੜਕਾਂ ਦੇ ਕਿਨਾਰਿਆਂ ਤੋਂ ਇਲਾਵਾ ਅਜਨਾਲਾ ਹਲਕੇ ਵਿਚ ਪੈਂਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਦੇ ਕੰਪਲੈਕਸਾਂ ਵਿਚ ਵੀ ਵੱਧ ਤੋਂ ਵੱਧ ਬੂਟੇ ਇਸ ਸੀਜ਼ਨ ਦੌਰਾਨ ਲਗਾਏ ਜਾਣਗੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵੱਲੋਂ ਪਿੰਡਾਂ ਦਾ ਦੌਰਾ
NEXT STORY