ਜੰਡਿਆਲਾ ਗੁਰੂ (ਸ਼ਰਮਾ, ਸੁਰਿੰਦਰ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- 3 ਪੀੜੀਆਂ ਤੋਂ ਫੌਜ ਦੀ ਨੌਕਰੀ ਕਰਦਾ ਆ ਰਿਹਾ ਪਰਿਵਾਰ, ਹੁਣ ਧੀ ਨੇ ਵੀ ਫਲਾਇੰਗ ਅਫ਼ਸਰ ਬਣ ਕੀਤਾ ਨਾਂ ਰੋਸ਼ਨ
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਈ.ਟੀ.ਓ. ਨੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਕਿਹਾ ਕਿ ਪਿੰਡ ਭੰਗਵਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਇਹ ਵੀ ਪੜ੍ਹੋ- ਧੁੰਦ ਦੀ ਆੜ ’ਚ ਸਮੱਗਲਰਾਂ ਨੇ ਵਧਾਈ ਹਲਚਲ, BSF ਸਮੇਤ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਲਰਟ
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀਆ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਸੁਖਜਿੰਦਰ ਸਿੰਘ , ਅਮਰਦੀਪ ਸਿੰਘ, ਕਲਬੀਰ ਸਿੰਘ, ਪ੍ਰਬਪਾਲ ਸਿੰਘ, ਜਗਪਾਲ ਸਿੰਘ, ਸਾਹਿਬ ਸਿੰਘ, ਚੇਅਰਮੈਨ,ਲਾਡੀ ਸਿੰਘ, ਪੁਸਪਿੰਦਰ ਸਿੰਘ, ਮਨਜੋਤ ਸਿੰਘ, ਬਲਜਿੰਦਰ ਸਿੰਘ, ਮੰਗਲ ਸਿੰਘ, ਬਲਕਾਰ ਸਿੰਘ ਮੁਨਛੀ, ਗੁਰਚੇਤ ਸਿੰਘ, ਦਾਰਾ ਸਿੰਘ ਠੇਕੇਦਾਰ, ਹਰਦੀਪ ਸਿੰਘ, ਸੁਰਜੀਤ ਸਿੰਘ,ਅਮਰਦੀਪ ਸਿੰਘ ਅੰਬੂ, ਲਵਦੀਪ ਸਿੰਘ, ਲੱਬਾ ਪ੍ਰਧਾਨ,ਹਰਦੇਵ ਸਿੰਘ, ਅੱਬੀਜੋਤ ਸਿੰਘ, ਸੁੱਚਾ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ- ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਰਕਿੰਗ ’ਚ ਖੜ੍ਹੀ ਗੱਡੀ ਅੰਦਰੋਂ ਰਿਵਾਲਵਰ ਅਤੇ ਮੋਬਾਇਲ ਫੋਨ ਚੋਰੀ, ਮਾਮਲਾ ਦਰਜ
NEXT STORY