ਭੋਆ/ਦੀਨਾਨਗਰ (ਗੋਰਾਇਆ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਸਾਡਾ ਐੱਮ. ਐੱਲ. ਏ. ਸਾਡੇ ਵਿਚ' ਮੁਹਿੰਮ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਨਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਐੱਮ. ਐੱਲ. ਏ. ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵੱਖ-ਵੱਖ ਪਿੰਡਾਂ ਤੋਂ ਆਏ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਇਸ ਦੌਰਾਨ ਉਨ੍ਹਾਂ ਵੱਲੋਂ ਕੁਝ ਮੁਸ਼ਕਿਲਾਂ ਦਾ ਤਾਂ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ ਅਤੇ ਬਾਕੀ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਦਾ ਇੱਕੋ ਇੱਕੋ ਉਪਰਾਲਾ ਹੈ ਕਿ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਹੂਲਤਾਂ ਅਤੇ ਵਿਕਾਸ ਦੇ ਕੰਮਕਾਰ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਉਨ੍ਹਾਂ ਕਿਹਾ ਅੱਜ ਵੱਡੀ ਗਿਣਤੀ ਵਿੱਚ ਮੇਰੇ ਹਲਕੇ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਆ ਕੇ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ ਹਨ। ਕੁਝ ਮੁਸ਼ਕਿਲਾਂ ਦਾ ਤਾਂ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਲੋਕਾਂ ਦੇ ਕੰਮਾਂ ਕਾਰਜ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜੋ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY