ਗੁਰਦਾਸਪੁਰ (ਵਿਨੋਦ) : ਇਕ ਪਿੰਡ 'ਚ ਆਪਣੀ ਭੈਣ ਨੂੰ ਮਿਲਣ ਆਈ ਨਾਬਾਲਗ ਲੜਕੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੇ ਦੋਸ਼ 'ਚ ਪੁਲਸ ਨੇ 6 ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਲੜਕੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਕਲਾਨੌਰ ਪੁਲਸ ਸਟੇਸ਼ਨ ਅਧੀਨ ਇਕ ਪਿੰਡ ਵਿਚ ਵਿਆਹੁਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਕਿ ਉਸ ਦੇ ਪੇਕੇ ਮਾਛੀਵਾਲ ਵਿਚ ਹਨ ਅਤੇ ਉਥੇ ਅਮਰਜੀਤ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਕੋਟਲਾ ਮੱਝਾ ਸਿੰਘ ਆਪਣੇ ਨਾਨਾ ਲਖਵਿੰਦਰ ਸਿੰਘ ਦੇ ਘਰ ਆਉਂਦਾ-ਜਾਂਦਾ ਸੀ ਅਤੇ ਇਸ ਆੜ ਵਿਚ ਉਸ ਨੇ ਉਸ ਦੀ ਨਾਬਾਲਗ ਭੈਣ ਨਾਲ ਸੰਪਰਕ ਬਣਾ ਲਿਆ। ਉਸ ਦੀ ਭੈਣ (17) ਮਾਛੀਵਾਲ ਤੋਂ ਉਸ ਨੂੰ ਮਿਲਣ ਲਈ ਆਈ ਹੋਈ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ 8 ਮਈ ਨੂੰ ਰਾਤ ਲਗਭਗ 11 ਵਜੇ ਅਮਰਜੀਤ ਸਿੰਘ ਅਤੇ ਉਸ ਦੀ ਮਾਂ ਕਮਲਜੀਤ ਕੌਰ ਨੇ ਮੈਨੂੰ ਮੋਬਾਇਲ 'ਤੇ ਧਮਕੀ ਦਿੱਤੀ ਸੀ ਕਿ ਉਹ ਉਸ ਦੀ ਭੈਣ ਨੂੰ ਜ਼ਬਰਦਸਤੀ ਚੁੱਕ ਕੇ ਲੈ ਜਾਣਗੇ। ਅਗਲੇ ਦਿਨ 9 ਮਈ ਨੂੰ ਦੁਪਹਿਰ ਲਗਭਗ 3 ਵਜੇ ਉਹ ਛੋਟੀ ਭੈਣ ਤੇ ਸੱਸ ਨਾਲ ਘਰ 'ਚ ਸੀ ਕਿ ਅਮਰਜੀਤ ਸਿੰਘ, ਉਸ ਦੀ ਮਾਂ ਕਮਲਜੀਤ ਕੌਰ, ਮਾਮਾ ਲਖਵਿੰਦਰ ਸਿੰਘ ਅਤੇ 3 ਅਣਪਛਾਤੇ ਵਿਅਕਤੀਆਂ ਨਾਲ ਸਾਡੇ ਘਰ ਆਏ ਅਤੇ ਆਉਂਦੇ ਹੀ ਉਸ ਦੀ ਭੈਣ ਦਾ ਹੱਥ ਫੜ ਕੇ ਜ਼ਬਰਦਸਤੀ ਲਿਜਾਣ ਲੱਗੇ। ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਅਮਰਜੀਤ ਸਿੰਘ ਨੇ ਆਪਣੀ ਜੇਬ 'ਚੋਂ ਪਿਸਤੌਲ ਕੱਢ ਲਿਆ ਅਤੇ ਸਾਰੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਲੱਗਾ। ਉਸ ਨੇ ਕਿਹਾ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਮੁਲਜ਼ਮ ਉਸ ਦੀ ਨਾਬਾਲਗ ਭੈਣ ਨੂੰ ਜ਼ਬਰਦਸਤੀ ਵਿਆਹ ਕਰਵਾਉਣ ਦੀ ਨੀਅਤ ਨਾਲ ਅਗਵਾ ਕਰ ਕੇ ਲੈ ਗਿਆ ਹੈ। ਇਸ ਸਬੰਧੀ ਜਦੋਂ ਕਲਾਨੌਰ ਪੁਲਸ ਨਾਲ ਸੰਪਰਕ ਕੀਤਾ ਤਾਂ ਪੁਲਸ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਮੁਲਜ਼ਮਾਂ ਤੇ ਅਗਵਾ ਲੜਕੀ ਦੀ ਤਲਾਸ਼ ਕੀਤੀ ਜਾ ਰਹੀ ਹੈ।
ਸੰਦੀਪ ਸਿੰਘ ਨੇ ਕੀਤੀ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ
NEXT STORY