ਗੁਰਦਾਸਪੁਰ(ਵਿਨੋਦ)- ਮੌਸਮ ਵਿਭਾਗ ਵੱਲੋਂ ਲਗਾਤਾਰ ਪੰਜਾਬ ’ਚ ਤੇਜ ਮੀਂਹ, ਹਨੇਰੀ, ਝੱਖੜ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ, ਉੱਥੇ ਹੀ ਜ਼ਿਲ੍ਹੇ ’ਚ ਸਵੇਰੇ ਹੋਈ ਹਲਕੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਮਿਲੀ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਗਰਮੀ ਦੇ ਇਕਦਮ ਵੱਧਣ ਕਾਰਨ ਤਾਪਮਾਨ ’ਚ ਵਾਧਾ ਹੋ ਗਿਆ ਸੀ, ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਸੀ। ਜਦਕਿ ਗਰਮੀ ਦੇ ਤਾਪਾਮਾਨ ਵੱਧਣ ਦੇ ਕਾਰਨ ਸ਼ਹਿਰ ਦੀਆਂ ਸੜਕਾਂ ਵੀ ਸੁੰਨੀਆਂ ਨਜ਼ਰ ਆਉਦੀਆਂ ਸਨ। ਇਸ ਦੇ ਇਲਾਵਾ ਦੁਕਾਨਦਾਰਾਂ ਦਾ ਕੰਮ ਵੀ ਪ੍ਰਭਾਵਿਤ ਹੁੰਦਾ ਨਜ਼ਰ ਆ ਰਿਹਾ ਸੀ। ਪਰ ਇਸ ਮਹੀਨੇ ’ਚ ਇਕ ਦੋ ਵਾਰ ਬਾਰਿਸ਼ ਹੋਣ ਅਤੇ ਸਵੇਰੇ ਫਿਰ ਮਾਮੂਲੀ ਬਾਰਿਸ਼ ਹੋਣ ਤੋਂ ਬਾਅਦ ਮੌਸਮ ’ਚ ਭਾਰੀ ਤਬਦੀਲੀ ਵੇਖਣ ਨੂੰ ਮਿਲੀ।
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਅੱਜ ਸਵੇਰੇ ਹੋਈ ਬਾਰਿਸ਼ ਦੇ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਸ਼ਹਿਰ ’ਚ ਵੀ ਰੌਣਕਾਂ ਦਿਖਾਈ ਦਿੱਤੀਆਂ। ਕਿਉਂਕਿ ਮੌਸਮ ਠੰਡਾ ਹੁਣ ਦੇ ਕਾਰਨ ਲੋਕ ਬਾਜ਼ਾਰਾਂ ’ਚ ਖਰੀਦਦਾਰੀ ਕਰਦੇ ਨਜ਼ਰ ਆਏ। ਜਦਕਿ ਮਜ਼ਦੂਰ ਸੈੱਡ ’ਚ ਮਜ਼ਦੂਰਾਂ ਦੀ ਗਿਣਤੀ ਵੀ ਵੱਡੀ ਗਿਣਤੀ ਵਿਚ ਵੇਖਣ ਨੂੰ ਮਿਲੀ,ਕਿਉਂਕਿ ਗਰਮੀ ਦੇ ਕਾਰਨ ਪਹਿਲਾਂ ਨਾ ਮਾਤਰ ਹੀ ਮਜ਼ਦੂਰ ਸੈੱਡ ’ਚ ਦਿਖਾਈ ਦਿੰਦੇ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿ ਦੇ ਤਣਾਅ ਦਰਮਿਆਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਕੀਤਾ ਵੱਡਾ ਐਲਾਨ
NEXT STORY