ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ 24 ਜੁਲਾਈ ਤੋਂ ਸ਼ੁਰੂ ਹੋਣ ਵਾਲੇ 'ਮੀਰੀ-ਪੀਰੀ ਖ਼ਾਲਸਾ ਮਾਰਚ' ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ ਪਹੁੰਚ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮਾਰਚ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਅਤੇ ਨਿਹੰਗ ਸਿੰਘ ਜਥਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਾਰੇ ਪ੍ਰਬੰਧਾਂ ਦਾ ਵਿਸਥਾਰ ਨਾਲ ਮੁਆਇਨਾ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਹ ਵੀ ਪੜ੍ਹੋ- ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ
ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਖ਼ਾਲਸਾ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਇਸ ਮਾਰਚ ਦਾ ਐਲਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਾਲ ਹੀ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਪੰਥਕ ਇਕੱਠ ਦੌਰਾਨ ਕੀਤਾ ਗਿਆ ਸੀ।ਉਨ੍ਹਾਂ ਅੱਗੇ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਸਿੱਖ ਸਿਧਾਂਤਾਂ, ਗੁਰੂ ਸਾਹਿਬ ਦੇ ਸੰਦੇਸ਼ ਅਤੇ ਸਿੱਖ ਸੰਸਥਾਵਾਂ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ ਖਾ ਕੇ ਗਏ ਕੁੱਤੇ
ਇਸ ਦੌਰਾਨ ਪ੍ਰਧਾਨ ਧਾਮੀ ਨੇ ਦੱਸਿਆ ਕਿ ਇਹ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਸ਼ੁਰੂ ਹੋਵੇਗਾ। ਪਹਿਲੇ ਦਿਨ ਇਹ ਵੱਖ-ਵੱਖ ਪਿੰਡਾਂ ਵਿੱਚੋਂ ਲੰਘਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ, ਠੱਟਾ ਤਰਨ ਤਾਰਨ ਪਹੁੰਚੇਗਾ, ਜਿੱਥੇ ਇਹ ਰਾਤ ਲਈ ਆਰਾਮ ਕਰੇਗਾ। ਫਿਰ ਇਹ ਮਾਰਚ 25 ਜੁਲਾਈ ਨੂੰ ਤਰਨ ਤਾਰਨ, 26 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ, 27 ਜੁਲਾਈ ਨੂੰ ਮੋਗਾ, 28 ਜੁਲਾਈ ਨੂੰ ਬਾਜੀਦਪੁਰ, 29 ਜੁਲਾਈ ਨੂੰ ਫਰੀਦਕੋਟ, 30 ਜੁਲਾਈ ਨੂੰ ਜੈਤੋ, 31 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਗੁਰਦੁਆਰਾ ਥੇਹਰੀ ਸਾਹਿਬ ਅਤੇ 2 ਅਗਸਤ ਨੂੰ ਗੁਰਦੁਆਰਾ ਹਾਜੀਰਤਨ ਸਾਹਿਬ, ਬਠਿੰਡਾ ਪਹੁੰਚੇਗਾ। ਧਾਰਮਿਕ ਯਾਤਰਾ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮਾਪਤ ਹੋਵੇਗੀ।
ਇਹ ਵੀ ਪੜ੍ਹੋ-ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਮੀਟਿੰਗ ਵਿੱਚ ਮੌਜੂਦ ਨਿਹੰਗ ਸਿੰਘ ਜਥਿਆਂ ਨੇ ਵੀ ਮਾਰਚ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮਾਰਚ ਨਾ ਸਿਰਫ਼ ਇੱਕ ਧਾਰਮਿਕ ਯਾਤਰਾ ਹੋਵੇਗੀ ਸਗੋਂ ਗੁਰੂ ਸਾਹਿਬ, ਸਿੱਖ ਵਿਰਾਸਤ ਅਤੇ ਪੰਥ ਦੀ ਏਕਤਾ ਦੇ ਸੰਦੇਸ਼ ਨੂੰ ਮਜ਼ਬੂਤ ਕਰਨ ਦਾ ਇੱਕ ਮਾਧਿਅਮ ਵੀ ਬਣੇਗਾ।ਇਕੱਤਰਤਾ ਮੌਕੇ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰ ਭਾਈ ਜਗਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬਿਕਰਮ ਸਿੰਘ ਔਰੰਗਾਬਾਦ, ਬਾਬਾ ਸ਼ੇਰ ਸਿੰਘ ਦਨਿਆਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੁਲਸ ਥਾਣਾ ਕਾਦੀਆਂ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ, CCTV 'ਚ ਚੋਰ ਕੈਦ
NEXT STORY