ਗੁਰਦਾਸਪੁਰ (ਹਰਮਨ)-ਥਾਣਾ ਤਿਬਰ ਅਧੀਨ ਪੈਂਦੇ ਪਿੰਡ ਬੱਬਰੀ ਵਿੱਚ ਇੱਕ ਸ਼ਰਾਰਤੀ ਅਨਸਰ ਵੱਲੋਂ ਗਰੀਬ ਦੇ ਈ-ਰਿਕਸ਼ਾ ਨੂੰ ਅੱਗ ਲਗਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੀੜਤ ਦਾ ਆਟੋ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬੱਬਰੀ ਦੇ ਰਹਿਣ ਵਾਲੇ ਦਲਬੀਰ ਸਿੰਘ ਪੁੱਤਰ ਚਮਨ ਸਿੰਘ ਨੇ ਦੱਸਿਆ ਕਿ ਉਸਨੇ ਦੋ ਸਾਲ ਪਹਿਲਾਂ ਕਿਸ਼ਤਾਂ 'ਤੇ ਬੈਟਰੀ ਵਾਲਾ ਆਟੋ ਖਰੀਦਿਆ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। ਉਸਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਕੱਲ੍ਹ ਵੀ ਉਸਨੇ ਆਪਣਾ ਆਟੋ ਉਸੇ ਨਿਰਧਾਰਤ ਥਾਂ ‘ਤੇ ਖੜਾ ਕੀਤਾ ਸੀ, ਪਰ ਰਾਤ ਦੇ ਸਮੇਂ ਕਿਸੇ ਅਣਪਛਾਤੇ ਸ਼ਰਾਰਤੀ ਅਨਸਰ ਨੇ ਆਟੋ ਨੂੰ ਅੱਗ ਲਗਾ ਦਿੱਤੀ।
ਇਹ ਵੀ ਪੜ੍ਹੋ- VVIP ਮੂਵਮੈਂਟ ਨੇ ਜਾਮ ਕਰ'ਤਾ ਅੰਮ੍ਰਿਤਸਰ, ਐਂਬੂਲੈਂਸਾਂ ਵੀ ਫਸੀਆਂ
ਦਲਬੀਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਉਸਨੂੰ ਗੁਆਂਢੀਆਂ ਦੇ ਇੱਕ ਲੜਕੇ ਵੱਲੋਂ ਦਿੱਤੀ ਗਈ, ਪਰ ਜਦੋਂ ਤੱਕ ਉਹ ਮੌਕੇ ‘ਤੇ ਪਹੁੰਚੇ, ਆਟੋ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਚੁੱਕਿਆ ਸੀ। ਇਸ ਸਬੰਧੀ ਤੁਰੰਤ ਥਾਣਾ ਤਿਬਰ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਪੀੜਤ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਆਟੋ ਨੂੰ ਅੱਗ ਲਗਾਉਣ ਵਾਲੇ ਸ਼ਰਾਰਤੀ ਅਨਸਰ ਦੀ ਪਛਾਣ ਕਰਕੇ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਾਲ ਹੀ ਉਸਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਗਰੀਬ ਪਰਿਵਾਰ ਦੀ ਮਦਦ ਲਈ ਅੱਗੇ ਆਉਣ। ਦਲਬੀਰ ਸਿੰਘ ਨੇ ਕਿਹਾ ਕਿ ਉਸਦੇ ਛੋਟੇ-ਛੋਟੇ ਬੱਚੇ ਹਨ ਅਤੇ ਪਰਿਵਾਰ ਦੀ ਰੋਜ਼ੀ-ਰੋਟੀ ਆਟੋ ਚਲਾ ਕੇ ਹੀ ਚਲਦੀ ਸੀ, ਪਰ ਹੁਣ ਆਟੋ ਸੜ ਜਾਣ ਕਾਰਨ ਉਸਦੇ ਸਾਹਮਣੇ ਰੋਜ਼ਗਾਰ ਦਾ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਤੀ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਗਲ ਲਾਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
GNDU ਦੀ 50ਵੀਂ ਕਾਨਵੋਕੇਸ਼ਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ
NEXT STORY