ਵੈਰੋਵਾਲ (ਗਿੱਲ) : ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈ ਵਲੋਂ ਬੜੇ ਹੀ ਸੰਚਾਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਵਿਧਾਇਕ ਵਲੋਂ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਕੇ ਹੱਲ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਾਬਕਾ ਚੈਅਰਮੈਨ ਭਗਵੰਤ ਸਿੰਘ ਮੀਆਵਿੰਡ ਨੇ ਆਪਣੇ ਗ੍ਿਰਹ ਵਿਖੇ ਵਰਕਰ ਦੀ ਹਾਜ਼ਰੀ ਵਿਚ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਦੀ ਹਮਦਰਦ ਸਰਕਾਰ ਹੈ ਤੇ ਇਹ ਲੋਕ ਭਲਾਈ ਦੀਆਂ ਸਕੀਮਾਂ ਨਿਰਪੱਖ ਢੰਗ ਨਾਲ ਲੋਕਾਂ ਤੱਕ ਪਹੁੰਚਾ ਰਹੀ ਹੈ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਨਰਿੰਦਰ ਸਿੰਘ ਸ਼ੇਖ, ਸ਼ੈਲ ਸਿੰਘ, ਸਵਰਨ ਸਿੰਘ, ਮਹਿੰਦਰ ਸਿੰਘ, ਜਤਿੰਦਰ ਸਿੰਘ ਠੇਕੇਦਾਰ, ਰਣਜੀਤ ਸਿੰਘ ਆਦਿ ਹਾਜ਼ਰ ਸਨ।
ਲੋਕ ਹਿੱਤਾ ਦੀ ਲੜਾਈ ਨੂੰ ਲਾਠੀਚਾਰਜ ਕਰਕੇ ਕਦੇ ਨਹੀਂ ਰੋਕਿਆ ਜਾ ਸਕਦਾ : ਹਰਜੀਤ ਮੀਆਂਵਿੰਡ
NEXT STORY